Vigilance Bureau nabs : ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਛਾਉਣੀ ਵਿਖੇ ਤਾਇਨਾਤ ASI ਪ੍ਰਮੋਦ ਕੁਮਾਰ ਅਤੇ ਹੌਲਦਾਰ ਸੁਮਨਜੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਸ ਨੂੰ ਸਾਂਝ ਕੇਂਦਰ ਪੁਲਿਸ ਸਟੇਸ਼ਨ ਜਲੰਧਰ ਕੈਂਟ ਤੋਂ ਫੜਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਅਤੇ ਹੌਲਦਾਰ ਨੂੰ ਸ਼ਿਕਾਇਤ ਕਰਤਾ ਕੁਸ਼ ਕੁਮਾਰ ਸਿੰਘ ਵਾਸੀ ਕਪੂਰਥਲਾ ਰੋਡ ਜਲੰਧਰ ਦੀ ਸ਼ਿਕਾਇਤ ‘ਤੇ ਫੜਿਆ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਉਸ ਦੀ ਕਾਰ ਦੀ ਸੁਪਰਦਾਰੀ ਦੇਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਗਈ ਤੇ ਏ.ਐਸ.ਆਈ. ਅਤੇ ਹੌਲਦਾਰ ਨੂੰ ਦੋਸ਼ੀ ਪਾਇਆ ਗਿਆ। ਉਨ੍ਹਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।