ਵਿਜੀਲੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚਲਾਏ ਜਾ ਰਹੀ ਮੁਹਿੰਮ ਦੌਰਾਨ ਇੰਡੀਅਨ ਰਿਜ਼ਰਵ ਬਟਾਲੀਅਨ ਦੇ ਇਕ ਸਹਾਇਕ ਸਬ ਇੰਸਪੈਕਟਰ ਤੇ ਡਰਾਈਵਰ ਨੂੰ 80,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲਧਿਆਣਾ ਸ਼ਹਿਰ ਦੇ ਜਨਕਪੁਰੀ ਵਾਸੀ ਕੈਲਾਸ਼ ਕੁਮਾਰ ਦੀ ਸ਼ਿਕਾਇਤ ‘ਤੇ ਮੋਹਾਲੀ ਵਿਚ ਤਾਇਨਾਤ ਦੋਸ਼ੀ ਏਐੱਸਆਈ ਗੁਰਜਿੰਦਰ ਸਿੰਘ ਤੇ ਡਰਾਈਵਰ ਪੀਯੂਸ਼ ਆਨੰਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੇਰਵਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਕਤ ਪੁਲਿਸ ਅਧਿਕਾਰੀ ਤੇ ਡਰਾਈਵਰ ਅੰਤਰਰਾਜੀ ਚੈਕ ਪੋਸਟ, ਸ਼ੰਭੂ ਪਟਿਆਲਾ ਜ਼ਿਲ੍ਹੇ ਵਿਚ ਪ੍ਰਵੇਸ਼ ਟੈਕਸਾਂ ਦਾ ਭੁਗਤਾਨ ਕੀਤੇ ਬਿਨਾਂ ਲੋਹੇ ਦੇ ਕਬਾੜ ਨਾਲ ਲੱਦੇ ਆਪਣੇ ਵਾਹਨਾਂ ਨੂੰ ਇਜਾਜ਼ਤ ਦੇਣ ਲਈ 80,000 ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਡਰਾਈਵਰ ਸਣੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 80000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ। ਦੋਸ਼ੀ ਪੁਲਿਸ ਅਧਿਕਾਰੀ ਤੇ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।