ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ GST ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜੋ ਕਿ ਹੁਣ ਵਿਜੀਲੈਂਸ ਦੀ ਟੀਮ ਹੱਥੇ ਚੜ੍ਹ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਮਾਮਲੇ ਨੂੰ ਲੈ ਕੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ IPC ਦੀ ਧਾਰਾ 420, 120-ਬੀ ਅਤੇ GST ਐਕਟ 2017 ਦੀ ਧਾਰਾ 132(1) ਤਹਿਤ ਕੇਸ ਦਰਜ ਕੀਤਾ ਹੋਇਆ ਹੈ ਜਿਸ ਦੀ ਹੁਣ ਪੜਤਾਲ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਪੰਜਾਬ ਮੁਹਾਲੀ ਹਵਾਲੇ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ, ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਉਨਾਂ ਦੱਸਿਆ ਕਿ ਉਕਤ ਮੁਕੱਦਮੇ ਦੇ ਦੋਸ਼ੀ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਦੋਸ਼ੀਆਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰਕੇ ਅਤੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ GST ਚੋਰੀ ਕੀਤਾ ਜਾਂਦਾ ਸੀ। ਇਸ ਤਰਾਂ ਦੋਸ਼ੀਆਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ।
ਉਕਤ ਦੋਸ਼ੀ ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜਿਸਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸ਼ਾਮਿਲ ਬਾਕੀ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਭਾਲ ਜਾਰੀ ਹੈ।\
ਵੀਡੀਓ ਲਈ ਕਲਿੱਕ ਕਰੋ : –