ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਉਸ ਦੇ ਪੀਏ ਰਸ਼ਿਮ ਗਰਗ ਖਿਲਾਫ ਬਠਿੰਡਾ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ 16 ਫਰਵਰੀ ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਪੀਏ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰਨ ਦੇ ਬਾਅਦ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ ਇਸ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ ਕਿਉਂਕਿ ਉਸ ਦੇ ਪੀਏ ਨੇ ਵਿਧਾਇਕ ਦੇ ਨਾਂ ‘ਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ ਜ਼ਿਲ੍ਹਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ ਜੋ ਅਜੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀਏ ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਰ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਵਿਜੀਲੈਂਸ ਨੇ 16 ਫਰਵਰੀ 2023 ਨੂੰ ਉਸ ਨੂੰ ਗ੍ਰਾਂਟ ਜਾਰੀ ਕਰਨ ਦੇ ਬਦਲੇ 4 ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਨ੍ਹਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।
ਇਹ ਵੀ ਪੜ੍ਹੋ : ਅਤੀਕ ਦੀ ਹੱਤਿਆ ਦੇ ਬਾਅਦ CM ਯੋਗੀ ਦਾ ਪਹਿਲਾ ਬਿਆਨ-‘ਹੁਣ ਕੋਈ ਕ੍ਰਿਮੀਨਲ ਕਿਸੇ ਨੂੰ ਧਮਕਾ ਨਹੀਂ ਸਕਦਾ’
ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ‘ਤੇ ਵਸੂਲੀ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ ਵਿਜੀਲੈਂਸ ਨੇ ਉਕਤ ਮਾਮਲੇ ਵਿਚ ਆਈਪੀਸੀ ਦੀ 120ਵੀ ਦੀ ਇਕ ਹੋਰ ਧਾਰਾ ਜੋੜ ਦਿੱਤੀ ਸੀ ਤੇ ਮੌਜੂਦਾ ਕੇਸ ਵਿਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22 ਫਰਵਰੀ ਨੂੰ ਉਸ ਨੂੰ ਸ਼ੰਭੂ ਤੋਂ ਗ੍ਰਿਫਤਾਰ ਕਰ ਲਿਆ ਸੀ। ਦੋਵੇਂ ਮੁਲਜ਼ਮ ਨਿਆਇਕ ਹਿਰਾਸਤ ਵਿਚ ਤੇ ਜੇਲ੍ਹ ਵਿਚ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: