ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ 24 ਫਰਵਰੀ ਨੂੰ ਤਲਬ ਕੀਤਾ ਹੈ। ਉਨ੍ਹਾਂ ਤੋਂ ਮੋਹਾਲੀ ਸਥਿਤ ਵਿਜੀਲੈਂਸ ਦੇ ਮੁੱਖ ਦਫਤਰ ਵਿਖੇ ਪੁੱਛਗਿੱਛ ਕੀਤੀ ਜਾਵੇਗੀ। ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਵਿੱਚ ਪਾਇਆ ਹੈ ਕਿ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੂ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।
ਵਿਜੀਲੈਂਸ ਨੇ ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰਾਜ ਦੇ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਹੈ। ਵਿਜੀਲੈਂਸ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਨੇ ਮਹਿੰਦਰਾ ਦੇ ਨਾਲ ਵਿਸ਼ੇਸ਼ ਡਿਊਟੀ ਅਫਸਰ ਵਜੋਂ ਕੰਮ ਕੀਤਾ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਵਿੱਚ ਮਹਿੰਦਰਾ ਸੀਨੀਆਰਤਾ ਵਿੱਚ ਦੂਜੇ ਨੰਬਰ ’ਤੇ ਸਨ। ਉਨ੍ਹਾਂ ਨੇ 2017 ‘ਚ ਅਹੁਦੇ ਦੀ ਸਹੁੰ ਚੁੱਕੀ ਸੀ। ਉਹ 2022 ਤੱਕ ਸਿਹਤ, ਸਥਾਨਕ ਸੰਸਥਾਵਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ।
ਇਹ ਵੀ ਪੜ੍ਹੋ : ਯੂਕਰੇਨ ਜੰਗ ‘ਤੇ ਬੋਲੇ ਪੁਤਿਨ, ‘ਸਾਨੂੰ ਹਰਾਉਣਾ ਨਾਮੁਮਕਿਨ, ਨਹੀਂ ਚਾਹੀਦੀ ਮਦਦ’, ਅਮਰੀਕਾ ‘ਤੇ ਵੀ ਭੜਕੇ
ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ ਜੋ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਘੇਰੇ ਵਿੱਚ ਹਨ। ਸਾਬਕਾ ਮੰਤਰੀ ਸਾਧੂ ਸਿੰਘ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਘੇਰੇ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -: