ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ, ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਇੱਕ ਕਲਰਕ ਹਰਜੀਤ ਸਿੰਘ ਨੂੰ 4,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਗੁਰਸੇਵਕ ਸਿੰਘ ਵਾਸੀ ਪਿੰਡ ਜਗਾ ਰਾਮ ਤੀਰਥ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਸਦੇ ਕਹਿਣ ‘ਤੇ ਸੌਦਾ 6,000 ਰੁਪਏ ‘ਚ ਹੋਇਆ ਹੈ ਅਤੇ ਦੋਸ਼ੀ ਪਹਿਲਾਂ ਹੀ 1500 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਕਲਰਕ ਨੇ ਉਸ ਦਾ ਵਿਆਹ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਸਦੇ ਕਹਿਣ ‘ਤੇ ਸੌਦਾ 6,000 ਰੁਪਏ ‘ਚ ਹੋਇਆ ਹੈ ਅਤੇ ਦੋਸ਼ੀ ਪਹਿਲਾਂ ਹੀ 1500 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਰਹਾਣੇ ਦੀ 15 ਮਹੀਨਿਆਂ ਬਾਅਦ ਟੈਸਟ ਟੀਮ ‘ਚ ਹੋਵੇਗੀ ਵਾਪਸੀ, WTC ਫਾਈਨਲ ‘ਚ ਆਸਟ੍ਰੇਲੀਆ ਖਿਲਾਫ ਖੇਡਣਗੇ
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਹੈ ਅਤੇ ਦੋਸ਼ੀ ਨੂੰ ਦੋ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 4,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: