ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਅਦਾਲਤ ਵਿਚ ਪੇਸ਼ ਕੀਤਾ ਤੇ ਨਾਲ ਹੀ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ 2000 ਕਰੋੜ ਦੇ ਅਨਾਜ ਘੁਟਾਲੇ ‘ਚ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ।
ਅਦਾਲਤ ਵਿਚ ਵਿਜੀਲੈਂਸ ਦੇ ਵਕੀਲ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾਂ ਰਿਮਾਂਡ ਮੰਗਿਆ ਸੀ। ਇਸ ਦੌਰਾਨ ਵਿਜੀਲੈਂਸ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੇ ਕਹਿਣ ‘ਤੇ ਹੀ ਟੈਂਡਰ ਦਿੱਤੇ ਗਏ ਸਨ। ਡਿਪਟੀ ਡਾਇਰੈਕਟਰ ਤੇ ਉਨ੍ਹਾਂ ਦੇ ਪੀਏ ਮੀਨੂੰ ਮਲਹੋਤਰਾ ਠੇਕੇਦਾਰ ਤੇਲੂ ਰਾਮ ਨਾਲ ਗੱਲ ਕਰਦਾ ਸੀ।
ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦਾ ਤੇਲੂ ਰਾਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤੇ ਨਾ ਹੀ ਉਸ ਦੇ ਨਾਲ ਮੁਲਾਕਾਤ ਹੋਈ ਸੀ। ਭਾਰਤ ਭੂਸ਼ਣ ਆਸ਼ੂ ਨੇ ਖੁਦ ਦੱਸਿਆ ਕਿ ਉਨ੍ਹਾਂ ਨੇ ਤਾਂ ਕੇਂਦਰ ਸਰਕਾਰ ਦੀ ਸਕੀਮ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕਰਵਾਇਆ ਹੈ। ਇੰਨੇ ਹੇਠਲੇ ਪੱਧਰ ‘ਤੇ ਉਹ ਕੰਮ ਨਹੀਂ ਕਰਦੇ ਸਨ। ਜੱਜ ਨੇ ਦੋਵੇਂ ਪਾਸਿਆਂ ਦੀ ਬਹਿਸ ਸੁਣਨ ਦੇ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ 27 ਤੱਕ ਅਤੇ ਤੇਲੂ ਰਾਮ ਨੂੰ 25 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸਾਂਸਦ ਰਵਨੀਤ ਸਿੰਘ ਬਿੱਟੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਜੀਲੈਂਸ ਆਫਿਸ ਪਹੁੰਚ ਚੁੱਕੇ ਹਨ। ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੀ ਸ਼ਿਕਾਇਤ ਬਾਰੇ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਦੇ ਕੰਮ ਵਿਚ ਕੋਈ ਰੁਕਾਵਟ ਨਹੀਂ ਪਾਈ। ਉਨ੍ਹਾਂ ਕਿਹਾ ਕਿ ਅਸੀਂ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਆਸ਼ੂ ਨੂੰ ਹਿਰਾਸਤ ਵਿਚ ਲਏ ਜਾਣ ਦੇ ਤਰੀਕੇ ਦਾ ਵਿਰੋਧ ਕੀਤਾ ਸੀ।