ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਦੇ ਕਰਮਚਾਰੀ ਸੁਖਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁਲਾਜ਼ਮ ਨੂੰ ਜਗਰੂਪ ਸਿੰਘ ਸੰਧੂ ਵਾਸੀ ਮਰਡਿੰਗਪੁਰਾ ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਤਹਿਸੀਲਦਾਰ ਪੱਟੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੀ ਕਾਰਵਾਈ ਲਈ ਫਾਈਲ ਐਸ SDM ਪੱਟੀ ਨੂੰ ਭੇਜ ਦਿੱਤੀ ਹੈ। ਉਸ ਨੇ ਦਫਤਰ ਤੋਂ ਆਪਣੀ ਫਾਈਲ ਕਲੀਅਰ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਪਟਿਆਲਾ : ਲਵਮੈਰਿਜ ਕਰਨ ਦੇ 7 ਦਿਨਾਂ ਬਾਅਦ ਟੈਕਸੀ ਡਰਾਈਵਰ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੇ ਸੱਸ ਖਿਲਾਫ ਕੇਸ ਦਰਜ
ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕਥਿਤ ਦੋਸ਼ੀ ਦਰਜਾ ਚਾਰ ਕਰਮਚਾਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: