Vijay Inder Singla : ਚੰਡੀਗੜ੍ਹ: ਅੱਜ ਜਦੋਂ ਕਿ ਪੂਰੇ ਦੇਸ਼ ਭਰ ‘ਚ ਕੋਵਿਡ ਮਰੀਜ਼ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ 100 ਬੈੱਡਾਂ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸ਼ੁਰੂਆਤ ਕੀਤੀ।
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨ੍ਹਾਂ 100 ਬੈੱਡਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ਼, ਪਲਾਜ਼ਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜ਼ਰ 24 ਘੰਟੇ ਜਾਣਕਾਰੀ ਤੇ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਏਗਾ । ਇਸ ਮੌਕੇ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਕਿਹਾ ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ ‘ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜ਼ਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰ 24 ਘੰਟੇ ਉਪਲਬਧ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਡਾਕਟਰੀ ਇਲਾਜ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਅਸੀਂ ਆਕਸੀਜਨ ਕੰਨਸੇਨਟਰੇਟਰਜ਼ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਦੀ ਵੀ ਸ਼ੁਰੂਆਤ ਕਰ ਰਹੇ ਹਾਂ ਜੋ ਪਾਜਿਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ੍ਹ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ਼ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ ‘ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸ਼ੁਰੂਆਤੀ ਪੜਾਅ ‘ਚ ਹੀ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ਼ ਪਾਲ ਸ਼ਰਮਾ, ਚੇਅਰਮੈਨ ਸਤੀਸ਼ ਕਾਂਸਲ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ਼ ਗਾਬਾ, ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸ਼ਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ‘‘ਪ੍ਰਸ਼ਾਂਤ ਕਿਸ਼ੌਰ ਦੇ ਰੂਪ ‘ਚ ਪੰਜਾਬ ‘ਤੇ 30 ਲੱਖ ਮਹੀਨੇ ਦਾ ਖਰਚਾ’’ SC ‘ਚ ਨਿਯੁਕਤੀ ਨੂੰ ਚੁਣੌਤੀ, ਵਿਸ਼ੇਸ਼ Interview