ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ -1 ਦੀ 5 ਵੀਂ ਮੰਜ਼ਿਲ ‘ਤੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।
ਵਿਜੇ ਇੰਦਰ ਸਿੰਗਲਾ ਨੇ ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਅਤੇ ਪਾਰਟੀ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਆਪਣੇ ਯਤਨਾਂ ਨੂੰ ਜਾਰੀ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਉਹ ਅਤੇ ਉਨ੍ਹਾਂ ਦੇ ਦੋਵੇਂ ਵਿਭਾਗਾਂ ਦਾ ਸਮੂਹ ਸਟਾਫ ਆਪਣੀ ਡਿਊਟੀਆਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਤਰ੍ਹਾਂ ਨਾਲ ਠੋਸ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਆਪਣੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਉਣ ਵਾਲੇ 100 ਦਿਨਾਂ ਲਈ ਸਮੁੱਚੇ ਵਿਕਾਸ ਦੇ ਏਜੰਡੇ ਨੂੰ ਤੁਰੰਤ ਤਿਆਰ ਕਰਨ।
ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਤੇ ਅਰੁਣਾ ਚੌਧਰੀ ਨੇ CM ਚੰਨੀ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ