ਚੰਡੀਗੜ੍ਹ : ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਿੰਘੂ ਸਰਹੱਦ ‘ਤੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਦਲਿਤ ਦੇ ਹੱਥ ਨਾਲ ਕੱਟ ਕੇ, ਲੱਤ ਤੋੜ ਕੇ ਮਾਰਿਆ ਗਿਆ, ਇਹ ਤਾਲਿਬਾਨੀ ਕਾਰਵਾਈ ਹੈ।
ਸਾਂਪਲਾ ਨੇ ਕਿਹਾ ਕਿ ਸਿੰਘੂ ਸਰਹੱਦ ‘ਤੇ ਲਖਬੀਰ ਸਿੰਘ ਦੇ ਕਤਲ ਦੀ ਵਾਇਰਲ ਵੀਡੀਓ ਦੇਖਣ ਤੋਂ ਬਾਅਦ ਅਜਿਹਾ ਲਗਦਾ ਹੈ ਕਿ ਸਿੰਘੂ ਸਰਹੱਦ ‘ਤੇ ਬੈਠੇ ਕਿਸਾਨ ਸੰਗਠਨਾਂ ਦੇ ਅੰਦੋਲਨਕਾਰੀਆਂ/ ਕਾਰਕੁੰਨਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਚਾਹੇ ਕਿੰਨੀ ਵੀ ਵੱਡੀ ਗਲਤੀ ਹੋਵੇ, ਪਰ ਕਿਸੇ ਨੂੰ ਵੀ ਦੋਸ਼ੀ ਨੂੰ ਮਾਰਨ ਦਾ ਅਧਿਕਾਰ ਨਹੀਂ ਹੈ।
ਵੀਡੀਓ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਸਿੰਘੂ ਬਾਰਡਰ ਦੇ ਮੰਚ ਦੇ ਕੋਲ ਇਸ ਪੰਜਾਬ ਦੇ ਦਲਿਤ ਨੂੰ ਮਾਰਨ ਤੋਂ ਬਾਅਦ ਉਲਟਾ ਲਟਕਾਇਆ ਹੋਇਆ ਹੈ। ਇਹ ਕੋਈ ਸਧਾਰਨ ਮੰਚ ਨਹੀਂ ਹੈ, ਬਲਕਿ ਇਸ ਅੰਦੋਲਨ ਦਾ ਮੁੱਖ ਮੰਚ ਹੈ, ਜਿੱਥੇ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਨੇਤਾ / ਵਰਕਰ ਸੁਰੱਖਿਆ ਲਈ 24 ਘੰਟੇ ਤਾਇਨਾਤ ਹਨ।
ਹੈਰਾਨੀ ਦੀ ਗੱਲ ਹੈ ਕਿ ਉਸ ਨੂੰ ਉਸੇ ਸਟੇਜ ਦੇ ਨੇੜੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਫਿਰ ਰੱਸੀ ਨਾਲ ਬੰਨ੍ਹ ਕੇ ਉਲਟਾ ਲਟਕਾ ਦਿੱਤਾ ਗਿਆ ਅਤੇ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਇਸ ਬਾਰੇ ਪਤਾ ਨਹੀਂ ਲੱਗਾ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਛੋਟੀਆਂ-ਛੋਟੀਆਂ ਗੱਲਾਂ ‘ਤੇ ਤੁਰੰਤ ਪ੍ਰੈੱਸ ਬਿਆਨ/ ਟੀਵੀ ‘ਤੇ ਬੋਲਣ ਵਾਲੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਇਸ ਦਲਿਤ ਦੇ ਕਤਲ ‘ਤੇ ਟਿੱਪਣੀ ਕਰਨ ਲਈ ਕਈ ਘੰਟਿਆਂ ਬਾਅਦ ਸ਼ਾਮ ਨੂੰ ਤਿੰਨ ਵਜੇ ਪ੍ਰੈੱਸ ਕਾਨਫਰੰਸ ਕਰਨ ਦਾ ਸਮਾਂ ਲੱਗਾ।
ਸਾਂਪਲਾ ਨੇ ਅੱਗੇ ਦੱਸਿਆ ਕਿ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂਆਂ ਨੇ ਮੰਨਿਆ ਕਿ ਤਰਨਤਾਰਨ ਦਾ ਰਹਿਣ ਵਾਲਾ ਮ੍ਰਿਤਕ ਲਖਵੀਰ ਉਨ੍ਹਾਂ ਦੇ ਨਾਲ ਰਹਿੰਦਾ ਸੀ। ਜੇ ਇੰਨੀ ਜ਼ਿਆਦਾ ਜਾਣਕਾਰੀ ਹੈ, ਤਾਂ ਉਸਦੀ ਬੇਰਹਿਮੀ ਨਾਲ ਹੋਈ ਮੌਤ ਦੀ ਘਟਨਾ ਬਾਰੇ ਹੋਰ ਜਾਣਕਾਰੀ ਕਿਉਂ ਨਹੀਂ ਹੈ।
ਇਹ ਵੀ ਪੜ੍ਹੋ : ਇਕਬਾਲ ਸਿੰਘ ਲਾਲਪੁਰਾ ਲਈ ਬੰਦ ਹੋਏ ਸ਼ਹੀਦ ਦੇ ਘਰ ਦੇ ਦਰਵਾਜ਼ੇ
ਸ਼ਾਇਦ ਤਰਨਤਾਰਨ ਦਾ ਰਹਿਣ ਵਾਲਾ ਮ੍ਰਿਤਕ ਲਖਵੀਰ ਦਲਿਤ ਭਾਈਚਾਰੇ ਨਾਲ ਸਬੰਧਤ ਸੀ, ਇਸ ਲਈ ਇਹ ਸੰਯੁਕਤ ਕਿਸਾਨ ਮੋਰਚੇ ਸਮੇਤ ਬਾਕੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਾ ਦਰਦ ਨਹੀਂ ਹੈ।
ਇਸ ਘਟਨਾ ਦਾ ਨੋਟਿਸ ਲੈਂਦਿਆਂ ਸਾਂਪਲਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਤੁਰੰਤ ਹਰਿਆਣਾ ਪੁਲਿਸ ਦੇ ਡੀਜੀਪੀ ਨਾਲ ਗੱਲ ਕੀਤੀ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ।