ਪਟਿਆਲਾ ਵਿਖੇ ਅੱਜ ਨਿਹੰਗ ਸਿੰਘਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਤੇ ਨਿਹੰਗ ਸਿੰਘਾਂ ਨੇ ਤਲਵਾਰਾਂ ਤੱਕ ਕੱਢ ਲਈਆਂ।
ਦਰਅਸਲ ਨਿਹੰਗ ਸਿੰਘ ਦਾ ਕਹਿਣਾ ਹੈ ਕਿ ਡੀਜ਼ਲ ਆਟੋ ਯੂਨੀਅਨ ਦੇ ਲੋਕ ਉਨ੍ਹਾਂ ਨੂੰ ਈ-ਰਿਕਸ਼ਾ ਚਲਾਉਣ ਤੋਂ ਰੋਕਦੇ ਹਨ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦੇ ਹਨ। ਨਿਹੰਗ ਨੇ ਦੱਸਿਆ ਕਿ ਸਰਕਾਰ ਵੱਲੋਂ ਈ-ਰਿਕਸ਼ਾ ‘ਤੇ ਸਕੀਮ ਦਿੱਤੀ ਗਈ ਸੀ ਤੇ ਇਸ ‘ਤੇ ਸਬਸਿਡੀ ਵੀ ਦਿੱਤੀ ਜਾਂਦੀ ਸੀ ਤਾਂ ਜੋ ਲੋਕ ਆਪਣਾ ਰੋਜ਼ਗਾਰ ਕਰ ਸਕਣ ਤੇ ਪੈਟੋਰਲ ਤੇ ਡੀਜ਼ਲ ਨਾਲ ਜੋ ਪ੍ਰਦੂਸ਼ਣ ਫੈਲ ਰਿਹਾ ਹੈ ਉਸ ਨੂੰ ਕੰਟਰੋਲ ਕੀਤਾ ਜਾ ਸਕੇ ਪਰ ਇਹ ਗੱਲ ਡੀਜ਼ਲ ਆਟੋ ਯੂਨੀਅਨ ਦੇ ਲੋਕਾਂ ਨੂੰ ਹਜ਼ਮ ਨਹੀਂ ਹੋਈ ਤੇ ਉਨ੍ਹਾਂ ਵੱਲੋਂ ਈ-ਰਿਕਸ਼ਾ ਚਲਾਇਆਂ ਵਾਲਿਆਂ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ। ਜਦੋਂ ਉਹ ਸਵਾਰੀਆਂ ਬਿਠਾਉਂਦੇ ਹਨ ਤਾਂ ਆਟੋ ਯੂਨੀਅਨ ਵੱਲੋਂ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਜਾਂਦੀ ਹੈ ਤੇ ਸਵਾਰੀਆਂ ਨੂੰ ਈ-ਰਿਕਸ਼ਾ ਤੋਂ ਉਤਾਰ ਦਿੱਤਾ ਜਾਂਦਾ ਹੈ।
ਅੱਜ ਇੱਕ ਨਿਹੰਗ ਸਿੰਘ ਦੀ ਆਟੋ ਰਿਕਸ਼ਾ ਨੂੰ ਰੋਕ ਲਿਆ ਗਿਆ ਅਤੇ ਉਸ ਨਾਲ ਮਾਰਕੁੱਟ ਕੀਤੀ ਗਈ ਤੇ ਉਸ ਨੂੰ ਚਪੇੜਾਂ ਤੱਕ ਮਾਰੀਆਂ ਗਈਆਂ। ਨਿਹੰਗ ਸਿੰਘ ਨੇ ਵੀ ਆਪਣੀ ਆਤਮ ਸੁਰੱਖਿਆ ਲਈ ਕ੍ਰਿਪਾਨ ਕੱਢ ਲਈ। ਇਸ ਤੋਂ ਬਾਅਦ ਆਟੋ ਯੂਨੀਅਨ ਦੇ ਲੋਕ ਉਥੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਮੁਲਜ਼ਮ ਨੂੰ ਉਥੋਂ ਭਜਾ ਦਿੱਤਾ। ਮਾਮਲੇ ਨੂੰ ਸ਼ਾਂਤ ਕਰਨ ਲਈ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ ਪਰ ਇਸ ਤੋਂ ਬਾਅਦ ਨਿਹੰਗ ਸਿੰਘਾਂ ਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜੱਪ ਹੋ ਗਈ। ਨਿਹੰਗ ਸਿੰਘਾਂ ਨੇ ਪੁਲਿਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪੁਲਿਸ ਦਾ ਕਹਿਣਾ ਹੈ ਕਿ ਨਿਹੰਗ ਮਾਮੂਲੀ ਜਿਹੇ ਝਗੜੇ ਨੂੰ ਵੱਡਾ ਕਰ ਰਹੇ ਹਨ ਤੇ ਉਨ੍ਹਾਂ ਨੇ ਆਪਣੇ ਕੋਲ ਹਥਿਆਰ ਵੀ ਰੱਖੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਨਿਹੰਗ ਸਿੰਘਾਂ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ ਤੇ ਉਥੇ ਆਟੋ ਯੂਨੀਅਨ ਵਾਲਿਆਂ ਨੂੰ ਵੀ ਉਥੇ ਬੁਲਾਇਆ ਜਾਵੇਗਾ ਅਤੇ ਜਿਹੜਾ ਵਿਅਕਤੀ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।