ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਦੀਆਂ 68 ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਵਿਚ ਕੁੱਲ 7884 ਵੋਟਿੰਗ ਕੇਂਦਰਾਂ ‘ਤੇ ਸ਼ਾਮ 5 ਵਜੇ ਵੋਟਾਂ ਪਾਈਆਂ ਜਾਣਗੀਆਂ ਤੇ ਵਿਧਾਨ ਸਭਾ ਚੋਣਾਂ ਲੜ ਰਹੇ 412 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਵਿਚਕੈਦ ਹੋਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ।
ਚੋਣ ਕਮਿਸ਼ਨ ਦੇ ਅਧਿਕਾਰਕ ਅੰਕੜਿਆਂ ਮੁਤਾਬਕ ਹਿਮਾਚਲ ਪ੍ਰਦੇਸ਼ ਵਿਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਵਿਚੋਂ 28,54,945 ਪੁਰਸ਼ ਤੇ 27,37,845 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 38 ਟ੍ਰਾਸਜੈਂਡਰ ਵੋਟਰਸ ਵੀ ਹਨ। ਸਾਲ 2017 ਦੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ 75.57 ਫੀਸਦੀ ਵੋਟਿੰਗ ਹੋਈ ਸੀ। ਇਸ ਪਹਾੜੀ ਸੂਬੇ ਵਿਚ ਹੁਣ ਤੱਕ ਦਾ ਟ੍ਰੇਂਡ ਰਿਹਾ ਹੈ ਕਿ ਹਰ ਚੋਣ ਵਿਚ ਸਰਕਾਰ ਬਦਲਦੀ ਹੈ ਮਤਲਬ ਸੱਤਾਧਾਰੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਚੋਣ ਪ੍ਰਚਾਰ ਵਿਚ ਭਾਜਪਾ ਨੇ ਨਵਾਂ ਨਾਅਰਾ ਦਿੱਤਾ ਕਿ ‘ਰਾਜ ਨਹੀਂ, ਰਿਵਾਜ ਬਦਲਾਂਗੇ’ ਯਾਨੀ ਸਰਕਾਰ ਨਹੀਂ ਸਗੋਂ ਪੁਰਾਣੀ ਪ੍ਰੰਪਰਾ ਬਦਲਾਂਗੇ।
ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਵਾਸੀਆਂ ਲਈ ਟਵੀਟ ਕਰਦਿਆਂ ਕਿਹਾ ਕਿ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟ ਦਾ ਦਿਨ ਹੈ। ਦੇਵਭੂਮੀ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਲੋਕਤੰਤਰ ਦੇ ਇਸ ਉਤਸਵ ਵਿਚ ਪੂਰੇ ਉਤਸ਼ਾਹ ਦੇ ਨਾਲ ਹਿੱਸਾ ਲਓ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਓ। ਇਸ ਮੌਕੇ ‘ਤੇ ਪਹਿਲੀ ਵਾਰ ਵੋਟ ਦੇਣ ਵਾਲੇ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਮੇਰੀਆਂ ਸ਼ੁੱਭਕਾਮਨਾਵਾਂ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੁਹਿੰਮ ਚੰਗੇ ਮਾਹੌਲ ਵਿੱਚ ਪੂਰੀ ਹੋਈ। ਹਿਮਾਚਲ ਦੇ ਲੋਕਾਂ ਨੇ ਸਹਿਯੋਗ ਦਿੱਤਾ। ਇਸ ਦੇ ਲਈ ਮੈਂ ਹਿਮਾਚਲ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਅੱਜ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹਾਂ ਤਾਂ ਜੋ ਅਸੀਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰ ਸਕੀਏ। ਮੈਨੂੰ ਯਕੀਨ ਹੈ ਕਿ ਲੋਕ ਇਸ ਸਰਕਾਰ ਨੂੰ ਦੁਹਰਾਉਣਾ ਚਾਹੁੰਦੇ ਹਨ। ਮੈਨੂੰ ਅੱਜ ਸਵੇਰ ਤੋਂ ਹੀ ਸ਼ੁੱਭਕਾਮਨਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਮੈਨੂੰ ਕੁਝ ਸਮਾਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੁਨੇਹਾ ਮਿਲਿਆ, ਉਨ੍ਹਾਂ ਨੇ ਮੈਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ।