ਪੰਜਾਬ ਵਿਚ ਸਿਹਤ ਦੇਖਭਾਲ ਸਹੂਲਤਾਂ ਵਿਚ ਸੁਧਾਰ ਕਰਨ ਵੱਲ ਵੱਡੇ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿਚ ਵਿਸਤਾਰ ਕੀਤਾ ਜਾ ਰਿਹਾ ਹੈ।
ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਕਲਿਆਣ ਦੇ 634 ਮੈਡੀਕਲ ਅਫਸਰਾਂ ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ। ਇਹ ਇੰਟਰਿਵਊ 9 ਤੇ 10 ਨਵੰਬਰ ਨੂੰ ਸਵੇਰੇ 10 ਵਜੇ ਤੋਂ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਕਲਿਆਣ ਭਵਨ, ਸੈਕਟਰ-34-ਏ ਚੰਡੀਗੜ੍ਹ ਵਿਚ ਹੋਵੇਗੀ।
ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਵਿਭਾਗ ਦਾ ਇੰਚਾਰਜ ਸੰਭਾਲਿਆ ਹੈ, ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪੇਂਡੂ ਖੇਤਰਾਂ ਵਿਚ ਡਾਕਟਰਾਂ ਖਾਸ ਤੌਰ ‘ਤੇ ਮਾਹਿਰ ਡਾਕਟਰਾਂ ਦੀ ਕਮੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਲੋਕ ਸਿਹਤ ਸੰਸਥਾਵਾਂ ਵਿਚ ਦੇਖਭਾਲ ਸਹੂਲਤਾਂ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: