ਭਾਜਪਾ ਆਗੂ ਤੇਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਿਆਸੀ ਪਾਰਾ ਚੜ੍ਹ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਹੁਣ ਬੱਗਾ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਗਿਆ ਹੈ। ਅੱਜ ਕਾਂਗਰਸ ਦੀ CLP ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਵੜਿੰਗ ਨੇ ਵੀ ਬੱਗਾ ਦੀ ਗ੍ਰਿਫਤਾਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ‘ਬਦਲਾਖੋਰੀ ਦੀ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਸ ਦਿੱਲੀ ਦਾ ਹੈ ਪਰ ਪੰਜਾਬ ਪੁਲਿਸ ਦੇ ਉਥੇ ਜਾਣ ਦਾ ਕੀ ਮਤਲਬ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਰੋਧ ਕਰਨ ਵਾਲਾ ਮੁੱਦਾ ਹੋਇਆ ਤਾਂ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਬਜਟ ਬਾਰੇ ਵੀ ਚਰਚਾ ਕੀਤੀ।
ਦੱਸ ਦੇਈਏ ਕਿ ਅੱਜ ਹਾਈਕੋਰਟ ਵਿਚ ਤੇਜਿੰਦਰਪਾਲ ਬੱਗਾ ਮਾਮਲੇ ਦੀ ਸੁਣਵਾਈ ਹੋਈ ਤੇ ਅਦਾਲਤ ਵੱਲੋਂ ਅਗਲੀ ਸੁਣਵਾਈ ਦੀ ਤਰੀਕ 10 ਮਈ ਨਿਰਧਾਰਤ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਗ੍ਰਿਫਤਾਰੀ ਦੇ ਬਾਅਦ ਰਿਹਾਅ ਹੋਣ ‘ਤੇ ਬੱਗਾ ਦੇ ਮੈਡੀਕਲ ਸਰਟੀਫਿਕੇਟ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਪਿੱਠ ਤੇ ਮੋਢੇ ‘ਤੇ ਕਈ ਸੱਟਾਂ ਆਈਆਂ ਹਨ। ਬੱਗਾ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਵੱਲੋਂ ਮਾਰਕੁੱਟ ਦੇ ਬਾਅਦ ਉਹ ਜ਼ਖਮੀ ਹੋ ਗਏ। ਹੁਣ ਸੰਭਾਵਨਾ ਹੈ ਕਿ ਭਾਜਪਾ ਨੇਤਾ ਵੱਲੋਂ ਪੰਜਾਬ ਪੁਲਿਸ ਖਿਲਾਫ ਤੀਜੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।