ਮਨਪ੍ਰੀਤ ਬਾਦਲ ਨੇ ਕਾਂਗਰਸ ਨੂੰ ਛੱਡ ਕੇ ਅੱਜ ਬੀਜੇਪੀ ਦਾ ਪੱਲਾ ਫੜ ਲਿਆ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਰਾਜਾ ਵੜਿੰਗ ‘ਤੇ ਖੂਬ ਭੜਾਸ ਕੱਢੀ। ਇਸ ਮਗਰੋਂ ਰਾਜਾ ਵੜਿੰਗ ਨੇ ਵੀ ਮਨਪ੍ਰੀਤ ‘ਤੇ ਨਿਸ਼ਾਨਾ ਵਿੰਨ੍ਹਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਕਾਂਗਰਸ ਨਾਲ ਧੋਖਾ ਦੱਸਿਆ। ਉਨ੍ਹਾਂ ਮਨਪ੍ਰੀਤ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ, ਚੰਗਾ ਹੋਇਆ ਛੁਟਕਾਰਾ ਹੋ ਗਿਆ। ਮਨਪ੍ਰੀਤ ਬਾਦਲ ਜਮਾਂਦਰੂ ਤੌਰ ‘ਤੇ ਸੱਤਾ ਦੇ ਭੁੱਖੇ ਹਨ। ਉਹ ਕਾਂਗਰਸ ਵਿੱਚ ਇਸ ਕਰਕੇ ਸ਼ਾਮਲ ਹੋਏ ਸਨ ਕਿ ਪਾਰਟੀ ਜਿੱਤ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਨਪ੍ਰੀਤ ਬਾਦਲ ਲਈ 5 ਸਾਲ ਤੱਕ ਸੱਤਾ ਤੋਂ ਬਾਹਰ ਰਹਿਣਾ ਬਹੁਤ ਮੁਸ਼ਕਲ ਸੀ। ਮਨਪ੍ਰੀਤ ਬਾਦਲ ਨੂੰ ਸ਼ਹਾਦਤ ਦਾ ਰੋਣਾ ਰੋਣ ਦੀ ਬਜਾਏ ਕਾਂਗਰਸ ਦੇ ਨਾਲ ਕੀਤੇ ਧੋਖੇ ਦੀਮਾਫੀ ਮੰਗਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਵੜਿੰਗ ਨੇ ਸ਼ਾਇਰਾਨਾ ਅੰਦਾਜ਼ ਵਿੱਚ ਮਨਪ੍ਰੀਤ ਬਾਦਲ ‘ਤੇ ਤੰਜ ਕਸਦਿਆਂ ਟਵੀਟ ਕਰਕੇ ਕਿਹਾ ਕਿ ‘ਪਿੱਪਲ ਦਿਆ ਪੱਤਿਆ ਵੇ ਕੇਹੀ ਖੜ-ਖੜ ਲਾਈ ਆ, ਪੱਤ ਝੜੇ ਪੁਰਾਣੇ ਵੇ ਰੁੱਤ ਨਵਿਆਂ ਦੀ ਆਈ ਆ।’
ਇਹ ਵੀ ਪੜ੍ਹੋ : ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਕੋਠੀ ‘ਤੇ ਮਾਰਿਆ ਛਾਪਾ
ਦੱਸ ਦੇਈਏ ਕਿ ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਸੀ ਕਿ ਉਸ ਪਾਰਟੀ ਦੇ ਨਾਲ ਕਿਵੇਂ ਕੰਮ ਕਰ ਸਕਦੇ ਹਨ ਜੋ ਖੁਦ ਨਾਲ ਹੀ ਜੰਗ ਕਰ ਰਹੀ ਹੈ? ਇੱਕ ਨੂੰ ਵਿਰੋਧੀ ਧਿਰ ਬਣਾਇਆ ਜਾਂਦਾ ਹੈ, ਦੂਜੇ ਨੂੰ ਵਿਧਾਇਕ ਪਾਰਟੀ ਦਾ ਨੇਤਾ ਬਣਾਇਆ ਜਾਂਦਾ ਹੈ ਅਤੇ ਇਹ ਗੁਟ ਆਪਸ ਵਿੱਚ ਲੜਦੇ ਨੇ… ਹਰ ਸੂਬੇ ਵਿੱਚ ਅਜਿਹੀ ਸਥਿਤੀ ਹੈ, ਕਾਂਗਰਸ ਦਾ ਇਹੀ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: