ਕਾਂਗਰਸ ਦੇ ਪੰਜਾਬ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ। ਉੁਨ੍ਹਾਂ ਨੇ ਚੰਗੀਰੜ੍ਹ ਵਿਚ ਟ੍ਰਾਈਸਿਟੀ ਦੇ ਬਾਹਰ ਤੋਂ ਆਉਣ ਵਾਲੇ ਵਾਹਨਾਂ ‘ਤੇ ਪਾਰਕਿੰਗ ਫੀਸ ਦੁੱਗਣਾ ਲਗਾਉਣ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ।
ਰਾਜਪਾਲ ਨੂੰ ਲਿਖੇ ਪੱਤਰ ਵਿਚ ਵੜਿੰਗ ਨੇ ਚੰਡੀਗੜ੍ਹ ਵਿਚ ਪਾਰਕਿੰਗ ਫੀਸ ਵਿਚ ਵਾਧੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਦੇ ਬਾਹਰ ਤੋਂ ਆਉਣ ਵਾਲੇ ਵਾਹਨਾਂ ‘ਤੇ ਦੁੱਗਣਾ ਪਾਰਕਿੰਗ ਫੀਸ ਵਸੂਲਣ ਦੀ ਮਨਜ਼ੂਰੀ ਦੇਣਾ ਪੱਖਪਾਤ ਵਾਲਾ ਫੈਸਲਾ ਹੈ। ਨਗਰ ਨਿਗਮ ਦੀਆਂ ਨਵੀਆਂ ਦਰਾਂ ਵੀ ਪੂਰੀ ਤਰ੍ਹਾਂ ਤੋਂ ਭੇਦਭਾਵ ਵਾਲੀਆਂ ਹਨ।
ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਪਹਿਲਾਂ ਰਾਜਪਾਲ ਤੋਂ ਇਸ ਪ੍ਰਸਤਾਵ ‘ਤੇ ਚਰਚਾ ਕਰਨੀ ਚਾਹੀਦੀ ਸੀ ਜੋ ਚੰਡੀਗੜ੍ਹ ਦੇ ਪ੍ਰਸ਼ਾਸਨ ਵੀ ਹਨ। ਇਸ ਕਦਮ ਨਾਲ ਪੜ੍ਹਾਈ, ਇਲਾਜ ਤੇ ਹੋਰ ਗਤੀਵਿਧੀਆਂ ਲਈ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ‘ਤੇ ਗਲਤ ਪ੍ਰਭਾਵ ਪਵੇਗਾ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਤੇ ਇਹ ਬੇਹੱਦ ਗਲਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਰਾਜਧਾਨੀ ਵਿਚ ਆਉਣ ‘ਤੇ ਵਾਹਨਾਂ ਦੀ ਪਾਰਕਿੰਗ ਲਈ ਦੁੱਗਣਾ ਭੁਗਤਾਨ ਕਰਨਾ ਪਵੇ। ਰਾਜਾ ਵੜਿੰਗ ਨੇ ਰਾਜਪਾਲ ਤੋਂ ਇਸ ‘ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਮੋਹਾਲੀ ‘ਚ ਖਿਡਾਰੀਆਂ ਨੂੰ ਵੰਡੇ ਦਲੀਏ ‘ਚ ਮਿਲੀ ਕਿਰਲੀ, 48 ਬੱਚਿਆਂ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ
ਭਾਜਪਾ ‘ਤੇ ਜਾਣਬੁਝ ਕੇ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਹਰਿਆਣਾ ਨੂੰ ਵੱਖ ਵਿਧਾਨ ਸਭਾ ਭਵਨ ਲਈ ਜ਼ਮੀਨ ਵੰਡਣ ਤੇ ਹੁਣ ਟ੍ਰਾਈਸਿਟੀ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਦਰਾਂ ਵਿਚ ਵਾਧਾ, ਭਾਜਪਾ ਆਪਣੇ ਨਾਪਾਕ ਮਨਸੂਬਿਆਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: