ਅੱਜ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ ਤੇ ਬਿਆਨ ਦਿੱਤਾ ਹੈ ਕਿ ਹਰ ਸਿੱਖ ਆਪਣੇ ਕੋਲ ਰੱਖੇ ਲਾਇਸੈਂਸੀ ਹਥਿਆਰ ਰੱਖੇ। ਇਸ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ‘ਸ੍ਰੀ ਅਕਾਲ ਤਖਤ ਦੇ ਜਥੇਦਾਰ ਦੱਸਣ ਕਿ ਕਿਉਂ ਸਿੱਖ ਨੌਜਵਾਨਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ? ਸਿੱਖ ਭਾਈਚਾਰੇ ਦੇ ਸਭ ਤੋਂ ਅਹਿਮ ਅਹੁਦੇ ‘ਤੇ ਬੈਠ ਕੇ ਉਨ੍ਹਾਂ ਦਾ ਅਜਿਹਾ ਬਿਆਨ ਭਾਈਚਾਰੇ ਲਈ ਖਤਰਨਾਕ ਹੈ।’
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੁਗਲਾਂ ਨਾਲ ਚਾਰ ਜੰਗ ਲੜੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕੀਤੀ ਤੇ ਸਿੱਖਾਂ ਨੂੰ ਇਹ ਸੰਦੇਸ਼ ਦਿੱਤਾ ਕਿ ਹੁਣ ਲੋੜ ਹੈ ਕਿ ਹਰ ਸਿੱਖ ਜਿੱਥੋਂ ਅੰਦਰੋਂ ਮਜ਼ਬੂਤ ਹੋਵੇ ਉੱਥੇ ਹੀ ਨਸ਼ੇ ਛੱਡ ਕੇ ਤੰਦਰੁਸਤ ਹੋ ਕੇ ਸ਼ਸ਼ਤਰਧਾਰੀ ਬਣੇ ਤਾਂ ਜੋ ਉਹ ਆਪਣੀ ਤੇ ਆਪਣੇ ਧਰਮ ਦੀ ਰੱਖਿਆ ਕਰ ਸਕੇ ।
ਇਹ ਵੀ ਪੜ੍ਹੋ : CM ਮਾਨ ਨੇ 30 ਮਈ ਨੂੰ ਸੱਦੀ ਕੈਬਨਿਟ ਦੀ ਅਗਲੀ ਬੈਠਕ, ਲੱਗ ਸਕਦੀ ਵੱਡੇ ਫੈਸਲਿਆਂ ‘ਤੇ ਮੋਹਰ
ਉਨ੍ਹਾਂ ਕਿਹਾ ਕਿ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਨਜ਼ਾਕਤ ਅਨੁਸਾਰ ਲੋੜ ਹੈ ਕਿ ਨੌਜਵਾਨ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਤਾਂ ਜੋ ਅੰਦਰੋ ਬਾਹਰੋਂ ਖੁਦ ਨੂੰ ਮਜ਼ਬੂਤ,ਬਲਵਾਨ ਤੇ ਤੰਦਰੁਸਤ ਸਮਝਿਆ ਜਾ ਸਕੇ। ਜਥੇਦਾਰ ਨੇ ਕਿਹਾ ਕਿ ਆਉਣ ਵਾਲਾ ਸਮਾਂ ਬਹੁਤ ਹੀ ਮਾੜਾ ਹੈ, ਉਨ੍ਹਾਂ ਕਿਹਾ ਕਿ ਹਰ ਸਿੱਖ ਤੰਦਰੁਸਤ ਰਹੇ ਅਤੇ ਨਸ਼ਿਆਂ ਤੋਂ ਰਹਿਤ ਰਹੇ ਕਿਉਂਕਿ ਨਸ਼ਿਆਂ ਦੀ ਅਲਾਮਤ ਨਾਲ ਨੌਜਵਾਨੀ ਦਾ ਬਹੁਤ ਘਾਣ ਹੋ ਚੁੱਕਿਆ ਹੈ।