ਹਿਮਾਚਲ ‘ਚ ਹੋਈ ਬਾਰਿਸ਼ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1655.75 ਫੁੱਟ ਹੈ। ਇਹ ਪਿਛਲੇ ਦਿਨ ਨਾਲੋਂ 1.09 ਫੁੱਟ ਵੱਧ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 40971 ਕਿਊਸਿਕ ਪਾਣੀ ਛੱਡਿਆ ਗਿਆ।
ਭਾਖੜਾ ਤੋਂ ਨੰਗਲ ਡੈਮ ਲਈ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਜਦੋਂ ਕਿ ਸਤਲੁਜ ਦਰਿਆ ਵਿੱਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਆਉਣ ਵਾਲੇ 3 ਦਿਨਾਂ ‘ਚ ਹਿਮਾਚਲ ‘ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਫਰਾਰ ਕੈਦੀ ਦਿੱਲੀ ਤੋਂ ਕਾਬੂ, ਗੱਡੀ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ
ਇਸ ਦੇ ਨਾਲ ਹੀ ਕਾਠੂਨਾਲ ਨਹਿਰ ਵਿੱਚ ਪਾੜ ਪੈਣ ਤੋਂ ਬਾਅਦ ਹੁਣ ਤੁੰਗਪਾਈ ਡਰੇਨ ਵਿੱਚ ਪਾਣੀ ਦਾ ਪੱਧਰ ਘਟ ਗਿਆ ਹੈ। ਰਾਮ ਨਗਰ, ਸੰਧੂ ਐਨਕਲੇਵ ਆਦਿ ਕਈ ਇਲਾਕਿਆਂ ਵਿੱਚੋਂ ਪਾਣੀ ਘਟ ਗਿਆ ਹੈ ਪਰ ਡਰੇਨ ਦੇ ਆਲੇ-ਦੁਆਲੇ ਬਣੀਆਂ ਝੁੱਗੀਆਂ ਅਜੇ ਵੀ ਪਾਣੀ ਦੀ ਲਪੇਟ ਵਿੱਚ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲਗਭਗ 150 ਝੁੱਗੀ-ਝੌਂਪੜੀ ਵਾਲਿਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾ ਦਿੱਤਾ ਹੈ।
ACP ਉੱਤਰੀ ਦਵਿੰਦਰ ਖੋਸਾ ਨੇ ਦੱਸਿਆ ਕਿ ਸਥਿਤੀ ਅਤੇ ਡਰੇਨ ਵਿੱਚ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਕੁਝ ਵੀ ਚਿੰਤਾਜਨਕ ਹੁੰਦਾ ਹੈ, ਤਾਂ ਬਚਾਅ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਇਸ ਦੇ ਨਾਲ ਹੀ ਪਟਿਆਲਾ ‘ਚ ਸਥਾਨਕ ਪ੍ਰਸ਼ਾਸਨ ਵੀ ਸਥਿਤੀ ਨੂੰ ਸੁਧਾਰਨ ‘ਚ ਲੱਗਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਪਰੇਅ ਵੀ ਕਰਵਾਈ ਗਈ ਹੈ, ਤਾਂ ਜੋ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਸ਼ਿਕਾਰ ਨਾ ਹੋਣਾ ਪਵੇ।
ਵੀਡੀਓ ਲਈ ਕਲਿੱਕ ਕਰੋ -: