ਇਕ ਪਾਸੇ ਜਿਥੇ ਮੀਂਹ ਗਰਮੀ ਤੋਂ ਰਾਹਤ ਦੇ ਰਹੀ ਹੈ, ਨਾਲ ਹੀ ਕਹਿਰ ਵੀ ਢਾਹ ਰਹੀ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਬੁੱਢਾ ਨਾਲੇ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਪਾਣੀ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਘਰਾਂ ਵਿਚ ਵੀ ਪਾਣੀ ਦਾਖਲ ਹੋ ਗਿਆ ਹੈ।
ਲੁਧਿਆਣਾ ਪੁਲਿਸ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਪਾਣੀ ਭਰਨ ਕਾਰਨ ਹੈਬੋਵਾਲ ਤੋਂ ਬੁੱਢੇ ਨਾਲੇ ਰਾਹੀਂ ਜਲੰਧਰ ਬਾਈਪਾਸ ਵੱਲ ਜਾਣ ਵਾਲੇ ਵਿਅਕਤੀਆਂ ਨੂੰ ਕਿਸੇ ਹੋਰ ਰਸਤੇ ‘ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ। ਲੁਧਿਆਣਾ ਪੁਲਿਸ ਨੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਬੈਰੀਕੇਡ ਲਗਾਏ ਗਏ ਹਨ।
ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਤੋਂ ਅਲਰਟ ‘ਤੇ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਨਗਰ ਨਿਗਮ ਦੇ ਅਧਿਕਾਰੀ ਲੋਕਾਂ ਨਾਲ ਹਮਦਰਦੀ ਪ੍ਰਗਟਾ ਰਹੇ ਹਨ ਤੇ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਜਲਦ ਹੀ ਹਾਲਾਤ ਨੂੰ ਕਾਬੂ ਵਿਚ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: