ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਨੂੰ ਹਾਂਗਕਾਂਗ ਹਾਈਕੋਰਟ ਨੇ ਖਾਰਜ ਕੀਤਾ ਹੈ। ਨਤੀਜੇ ਵਜੋਂ ਹੁਣ ਇਸ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕੇਗਾ। ਇਸ ਮਾਮਲੇ ਦੀ ਪੈਰਵੀ ਪੰਜਾਬ ਪੁਲਿਸ ਕਰ ਰਹੀ ਹੈ।
ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਨੂੰ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਹੈ।
ਗੈਂਗਸਟਰ ਰੋਮੀ ਨੂੰ ਸਾਲ 2016 ਵਿਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਜ਼ਮਾਨਤ ‘ਤੇ ਛੁੱਟਣ ਦੇ ਬਾਅਦ ਉਹ ਹਾਂਗਕਾਂਗ ਭੱਜ ਗਿਆ। ਇਸ ਦੇ ਬਾਅਦ ਉਸ ਨੂੰ ਹਾਂਗਕਾਂਗ ਵਿਚ ਗ੍ਰਿਫਤਾਰ ਕੀਤਾ ਗਿਆਸੀ। ਪੰਜਾਬ ਪੁਲਿਸ ਨੇ ਉਸ ਨੂੰ ਹਵਾਲਗੀ ਦੀ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਸੀ।
ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਦੇ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਰੋਮੀ ‘ਤੇ ਸਾਲ 2016-17 ਵਿਚ ਜਲੰਧਰ ਤੇ ਲੁਧਿਆਣਾ ਵਿਚ ਹੋਈਆਂ ਹੱਤਿਆਵਾਂ ਵਿਚ ਵੀ ਸ਼ਾਮਲ ਹੋਣ ਦਾ ਵੀ ਸ਼ੱਕ ਹੈ। ਪੰਜਾਬ ਪੁਲਿਸ ਮੁਤਾਬਕ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦੇ ਸੰਪਰਕ ਵਿਚ ਸੀ। ਗੁਰਪ੍ਰੀਤ ਉਨ੍ਹਾਂ 6 ਲੋਕਾਂ ਵਿਚ ਸ਼ਾਮਲ ਸੀ ਜੋ ਨਵੰਬਰ 2016 ਵਿਚ ਨਾਭਾ ਜੇਲ੍ਹ ਤੋਂ ਭੱਜੇ ਸਨ ਤੇ ਉਹ ਇਸ ਕਾਂਡ ਦਾ ਮੁੱਖ ਸਾਜਿਸ਼ਕਰਤਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਟਰਾਂਸਪੋਰਟ ਘਪਲੇ ‘ਚ ED ਨੇ ਕੱਸਿਆ ਸ਼ਿਕੰਜਾ, ਭਗੌੜੇ ਸਿੰਗਲਾ ਨੂੰ ਇੰਟਰਪੋਲ ਜ਼ਰੀਏ ਲਿਆਂਦਾ ਜਾਵੇਗਾ ਭਾਰਤ
ਜ਼ਿਕਰਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ 6 ਕੈਦੀ ਫਰਾਰ ਹੋਏ ਸਨ। ਇਨ੍ਹਾਂ ਵਿਚ ਦੋ ਅੱਤਵਾਦੀ ਤੇ ਚਾਰ ਮਸ਼ਹੂਰ ਗੈਂਗਸਟਰ ਸ਼ਾਮਲ ਸਨ। ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਹੀ ਘੰਟਿਆਂ ਬਾਅਦ ਗ੍ਰਿਫਤਾਰ ਕਰ ਲਿਆ ਸੀ ਪਰ ਇਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ ਜਦੋਂ ਕਿ ਇਸ ਕਾਂਡ ਵਿਚ ਸ਼ਾਮਲ ਮੁੱਖ ਮੁਲਜ਼ਮ ਗੈਂਸਸਟਰ ਵਿੱਕੀ ਗੌਂਡਰ ਨੂੰ ਪੁਲਿਸਐਨਕਾਊਂਟਰ ਵਿਚ ਮਾਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: