ਬੀਤੇ ਦਿਨੀਂ ਸਿੰਘੂ ਬਾਰਡਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਨਿਹੰਗਾਂ ਵੱਲੋਂ ਨੌਜਵਾਨ ਦੀ ਹੱਤਿਆ ਦਾ ਮੁੱਦਾ ਕਾਫੀ ਗਰਮਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਨਿਹੰਗ ਕਿਸਾਨਾਂ ਲਈ ਮੁਸ਼ਕਲ ਪੈਦਾ ਕਰ ਚੁੱਕੇ ਹਨ। ਇਸੇ ਕਾਰਨ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਇਹ ਬਿਆਨ ਦਿੱਤਾ ਸੀ ਕਿ ਇਥੇ ਨਿਹੰਗਾਂ ਦਾ ਕੋਈ ਕੰਮ ਨਹੀਂ ਹੈ, ਉਨ੍ਹਾਂ ਨੂੰ ਇਥੋਂ ਚਲੇ ਜਾਣਾ ਚਾਹੀਦਾ ਹੈ। ਉਸ ਸਮੇਂ ਰਾਜੇਵਾਲ ਦੀ ਗੱਲ ਦਾ ਵਿਰੋਧ ਹੋਇਆ ਸੀ ਅਤੇ ਕਿਹਾ ਗਿਆ ਸੀ ਕਿ ਜੇ ਨਿਹੰਗ ਕਿਸਾਨਾਂ ਦੀ ਹਮਾਇਤ ਲਈ ਆਏ ਹਨ ਤਾਂ ਇਨ੍ਹਾਂ ਨੂੰ ਕਿਵੇਂ ਹਟਾਇਆ ਜਾ ਸਕਦਾ ਹੈ ਪਰ ਕੱਲ੍ਹ ਵਾਪਰੀ ਘਟਨਾ ਤੋਂ ਬਾਅਦ ਫਿਰ ਤੋਂ ਇਹ ਮੁੱਦਾ ਦੁਬਾਰਾ ਚਰਚਾ ਵਿਚ ਆ ਗਿਆ ਹੈ।
ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਵੀ ਨੌਜਵਾਨ ਦੀ ਹੱਤਿਆ ਦਾ ਸਖਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਖਿਲਾਫ ਹਾਂ ਪਰ ਇਸ ਆਧਾਰ ‘ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ। ਹੱਤਿਆ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ। ਮੋਰਚਾ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗਾ। ਕਿਸਾਨ ਅੰਦੋਲਨ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ : ਸੀ. ਈ. ਓ ਡਾ: ਰਾਜੂ
ਇਸ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਇਹ ਕੋਈ ਧਾਰਮਿਕ ਮੋਰਚਾ ਨਹੀਂ ਹੈ, ਬਲਕਿ ਇਹ ਇੱਕ ਕਿਸਾਨ ਮੋਰਚਾ ਹੈ। ਇਸ ਵਿੱਚ ਨਿਹੰਗਾਂ ਲਈ ਕੋਈ ਥਾਂ ਨਹੀਂ ਹੈ, ਪਰ ਉਹ ਹਿੱਲਣ ਲਈ ਤਿਆਰ ਨਹੀਂ ਹਨ। ਅਸਲ ਵਿੱਚ ਨਿਹੰਗ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਦੇ ਬਿਲਕੁਲ ਪਿੱਛੇ ਤੰਬੂਆਂ ਵਿੱਚ ਬੈਠੇ ਹਨ। ਇੱਥੇ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਵੀ ਕੀਤਾ ਗਿਆ ਹੈ। ਘੋੜੇ ਬੰਨ੍ਹੇ ਹੋਏ ਹਨ। ਨਿਹੰਗ ਅਕਸਰ ਸਟੇਜ ‘ਤੇ ਨੰਗੀਆਂ ਤਲਵਾਰਾਂ ਲੈ ਆਉਂਦੇ ਹਨ ਅਤੇ ਕਿਸਾਨ ਆਗੂਆਂ ਨੂੰ ਚੁਣੌਤੀ ਦੇਣ ਲੱਗਦੇ ਹਨ।
26 ਜਨਵਰੀ ਨੂੰ, ਜਦੋਂ ਦਿੱਲੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੀਤੀ ਗਈ ਸੀ ਤਾਂ ਨਿਹੰਗ ਹੀ ਸਭ ਤੋਂ ਪਹਿਲਾਂ ਲਾਲ ਕਿਲ੍ਹੇ ਵੱਲ ਮਾਰਚ ਕਰ ਰਹੇ ਸਨ। ਇਥੋਂ ਤਕ ਕਿ ਜਦੋਂ ਬੈਰੀਕੇਡ ਤੋੜਨ ਦੀ ਗੱਲ ਆਈ, ਉਹ ਸਭ ਤੋਂ ਅੱਗੇ ਰਹੇ। ਦੱਸ ਦੇਈਏ ਕਿ ਨਿਹੰਗ ਮਹਾਰਾਜ ਬਲਵਿੰਦਰ ਸਿੰਘ ਨੇ ਕਿਸਾਨ ਮੋਰਚੇ ਦੇ ਬਿਆਨ ਨੂੰ ਨਿੰਦਣਯੋਗ ਦੱਸਿਆ ਹੈ ਕਿ ਨਿਹੰਗ ਉਨ੍ਹਾਂ ਦੇ ਅੰਦੋਲਨ ਦਾ ਹਿੱਸਾ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਿਹੰਗ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਆਏ ਹਨ। ਅਸੀਂ ਉਨ੍ਹਾਂ ਦੇ ਨਾਲ ਸੀ ਅਤੇ ਰਹਾਂਗੇ। ਨੌਜਵਾਨ ਦੇ ਕਤਲ ਬਾਰੇ ਬਲਵਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਹੋਇਆ, ਭੀੜ ਨੇ ਕੀਤਾ।
ਵੀਡੀਓ ਲਈ ਕਲਿੱਕ ਕਰੋ :