ਚੰਡੀਗੜ੍ਹ : ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਨੂੰ ਉਦੋਂ ਤੱਕ ਚੌਕਸ ਰਹਿਣ ਦੀ ਲੋੜ ਹੈ ਜਦੋਂ ਤੱਕ ਖੇਤੀ ਕਾਨੂੰਨ ਰਸਮੀ ਤੌਰ ‘ਤੇ ਰੱਦ ਨਹੀਂ ਹੋ ਜਾਂਦੇ।
ਨਵੀਂ ਖੰਡ ਮਿੱਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕਰਨ ਵਾਲੇ ਇਸ ਦਾ ਇੱਕ ਹਿੱਸਾ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਕਾਨੂੰਨਾਂ ਨੂੰ ਰੱਦ ਕਰਨਾ ਬੇਬੁਨਿਆਦ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੂੰ ਬੈਠ ਨਹੀਂ ਜਾਣਾ ਚਾਹੀਦਾ ਸਗੋਂ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕਰਨ ਵਾਲੇ ਲੋਕਾਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਖੁਸ਼ੀ ਮਨਾਉਣ ਦਾ ਕਾਰਨ ਦੱਸਣ ਲਈ ਕਿਹਾ ਕਿਉਂਕਿ ਪੰਜਾਬ ਨੇ ਸੰਘਰਸ਼ ਦੌਰਾਨ 700 ਤੋਂ ਵੱਧ ਧੀਆਂ-ਪੁੱਤਾਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕੁਝ ਸਿਆਸੀ ਆਗੂ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਹਿੱਤਾਂ ਦੀ ਬਲੀ ਦੇਣ ‘ਤੇ ਤੁਲੇ ਹੋਏ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਜ਼ਿੰਦਾ ਹੈਂਡ ਗ੍ਰੇਨੇਡ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ ‘ਚ ਲੱਗੀ ਪੁਲਿਸ
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਰਕਾਰ ਦਾ ਅਗਲਾ ਨਿਸ਼ਾਨਾ ਕੇਬਲ ਮਾਫੀਆ ਹੈ। ਸੀ.ਐਮ ਚੰਨੀ ਨੇ ਕਿਹਾ ਕਿ ਜਲਦ ਹੀ ਸੂਬੇ ਵਿੱਚ ਕੇਬਲ ਨੈੱਟਵਰਕ ‘ਤੇ ਸਰਕਾਰ ਦੀ ਕਾਰਵਾਈ ਦੇਖਣ ਨੂੰ ਮਿਲੇਗੀ।
ਉਨ੍ਹਾਂ ਕਿਹਾ ਕਿ ਇਕ-ਇਕ ਕਰਕੇ ਪੰਜਾਬ ਦੇ ਸਾਰੇ ਮਸਲੇ ਹੱਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ਸਰਕਾਰ ਦੀ ਪਹਿਲ ‘ਤੇ ਹਨ। ਜਲਦ ਹੀ ਸਰਕਾਰ ਇਨ੍ਹਾਂ ਪਿੱਛੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰੇਗੀ।