ਸੁਖਬੀਰ ਬਾਦਲ ਵੱਲੋਂ ਅੱਜ ਅਕਾਲੀ-ਬਸਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਸਰਕਾਰ ਆਉਣ ‘ਤੇ ਔਰਤਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੂਬੇ ਵਿੱਚ ਮਹਿਲਾ ਥਾਣਿਆਂ ਦੀ ਗਿਣਤੀ ਵਧਾਈ ਜਾਵੇਗੀ। ਮਹਿਲਾ ਥਾਣਿਆਂ ਕਾਂਸਟੇਬਲਾਂ ਦੀ ਤਾਕਤ ਤੇ ਗਿਣਤੀ ਵੀ ਵਧਾਈ ਜਾਵੇਗੀ। ਨਾਗਰਿਕਾਂ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸੀ.ਸੀ.ਟੀ.ਵੀ. ਕੈਮਰਾ ਨੈੱਟਵਰਕ ਦਾ ਵਿਸਥਾਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸਰਕਾਰ ਆਉਣ ‘ਤੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵੇਂਕਰਨ ਦਾ ਐਲਾਨ ਵੀ ਕੀਤਾ ਗਿਆ। ਕੋਰੋਨਾ ਮਹਾਮਾਰੀ ਦੌਰਾਨ ਆਪਣੇ ਪਤੀ ਨੂੰ ਗੁਆਉਣ ਵਾਲੀਆਂ ਔਰਤਾਂ ਲਈ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਪੰਜਾਬੀ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ 75 ਫੀਸਦੀ ਨੌਕਰੀਆਂ ਰਾਖਵੀਆਂ ਰੱਖੀਆਂ ਜਾਣਗੀਆਂ, ਇਨ੍ਹਾਂ ਵਿੱਚ 1 ਲੱਖ ਸਰਕਾਰੀ ਨੌਕਰੀਆਂ, 10 ਲੱਖ ਨੌਕਰੀਆਂ ਪ੍ਰਾਈਵੇਟ ਸੈਕਟਰ ਵਿੱਚ ਹੋਣਗੀਆਂ। ਨੌਜਵਾਨਾਂ ਨੂੰ 5 ਲੱਖ ਰੁਪਏ ਤੱਕ ਵਿਆਜ ਮੁਕਤ ਕਰਜ਼ਾ ਮਿਲੇਗਾ। 5 ਹਜ਼ਾਰ ਵਿਦਿਆਰਥੀ ਵਾਲੇ ਮੈਗਾ ਸਕੂਲਾਂ ਦੀ ਚੇਨ ਖੋਲ੍ਹੀ ਜਾਵੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਾਲਜ/ ਯੂਨੀਵਰਸਿਟੀਆਂ ਵਿੱਚ 33 ਫੀਸਦੀ ਰਾਖਵਾਂਕਰਨ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਗਠਜੋੜ ਵਾਲੀ ਸਰਕਾਰ ਬਣਨ ‘ਤੇ ਸੂਬੇ ਵਿੱਚ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ, ਜਿਨ੍ਹਾਂ ਵਿੱਚ ਇੱਕ ਹਿੰਦੂ ਭਾਈਚਾਰੇ ਤੋਂ ਅਤੇ ਇੱਕ ਦਲਿਤ ਭਾਈਚਾਰੇ ਤੋਂ ਹੋਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਔਰਤਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਹਰ ਘਰ ਲਈ 800 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਤੇ ਹਰ ਜ਼ਿਲ੍ਹੇ ਵਿੱਚ ਸੁਪਰ ਸਪੈਸ਼ਲਿਟੀ ਸੁਵਿਧਾਵਾਂ ਵਾਲਾ 500 ਬੈੱਡ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾਣਗੇ।
ਇਸ ਤੋਂ ਇਲਾਵਾ ਮੈਨੀਫੈਸਟੋ ਵਿੱਚ ਲਘੂ ਉਦਯੋਗਾਂ ਤੇ ਛੋਟੇ ਵਪਾਰੀਆਂ ਲਈ ਇੱਕ ਵੱਖਰਾ ਮੰਤਰਾਲਾ, ਉਦਯੋਗਾਂ ਲਈ ਬਿਜਲੀ 5 ਰੁਪਏ ਪ੍ਰਤੀ ਯੂਨਿਟ, ਟਰੱਕ ਯੂਨੀਅਨਾਂ ਦੀ ਮੁੜ ਸੁਰਜੀਤੀਕਰਨ, 25 ਲੱਖ ਪ੍ਰਤੀ ਸਾਲ ਤੋਂ ਘੱਟ ਟਰਨਓਵਰ ਵਾਲੇ ਵਪਾਰੀਆਂ ਨੂੰ ਕੋਈ ਵਹੀ-ਖਾਤਾ ਰੱਖਣ ਦੀ ਲੋੜ ਨਹੀਂ, ਦੁਕਾਨਦਾਰਾਂ ਲਈ 10 ਲਖ ਰੁਪਏ ਸਿਹਤ ਬੀਮਾ, ਜੀਵਨ ਬੀਮਾ ਤੇ ਅੱਗ ਨਾਲ ਹੋਣ ਵਾਲੇ ਨੁਕਸਾਨ ਦਾ ਬੀਮਾ ਸ਼ਾਮਲ ਹੈ।