ਸਿੱਧੂ ਮੂਸੇਵਾਲਾ ਦੀ ਮੌਤ ਨੂੰ ਸਾਲ ਹੋਣ ਨੂੰ ਆਇਆ ਹੈ ਪਰ ਅਜੇ ਤੱਕ ਇਨਸਾਫ਼ ਨਾ ਮਿਲ ਸਕਣ ਕਰਕੇ ਹੁਣ ਉਸ ਦੇ ਪਿਤਾ ਨਿਰਾਸ਼ ਹੋ ਗਏ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਕਿਹਾ ਕਿ ਅੱਜ ਤੋਂ ਬਾਅਦ ਨਾ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਦੇ ਲਈ ਕਿਹਾ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਹੁਣ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
ਘਰ ਆਏ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਤੇ ਨਹੀਂ ਰਿਹਾ ਪਰ ਉਨਾਂ ਕਿਹਾ ਕਿ ਇਨਸਾਫ਼ ਲਈ ਉਨ੍ਹਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਪਰ ਕੁਝ ਪੱਲੇ ਨਹੀ ਪਿਆ।
ਇਹ ਵੀ ਪੜ੍ਹੋ : ‘ਮਨ ਕੀ ਬਾਤ’ : 39 ਦਿਨਾਂ ਦੀ ਧੀ ਦੇ ਅੰਗਦਾਨ ਕਰਨ ਵਾਲੇ ਪੰਜਾਬ ਦੇ ਜੋੜੇ ਦੀ PM ਮੋਦੀ ਨੇ ਕੀਤੀ ਤਾਰੀਫ਼
ਬਲਕੌਰ ਸਿੰਘ ਨੇ ਕਿਹਾ ਕਿ ਉਹ ਅੱਜ ਤੋਂ ਬਾਅਦ ਆਪਣੇ ਪੁੱਤਰ ਦੇ ਇਨਸਾਫ ਲਈ ਸਿਰਫ ਰੱਬ ਤੇ ਭਰੋਸਾ ਰੱਖਣਗੇ ਰੱਬ ਅੱਗੇ ਇਹੀ ਅਰਦਾਸ ਕਰਨਗੇ ਅਤੇ ਅੱਜ ਤੋਂ ਬਾਅਦ ਉਹ ਕਿਸੇ ਵੀ ਸਰਕਾਰੇ-ਦਰਬਾਰੇ ਨਹੀਂ ਜਾਣਗੇ ਅਤੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨਸਾਫ਼ ਲਈ ਅਰਦਾਸ ਕਰੋ ਕਿਉਂਕਿ ਉਹ ਹਾਰ ਚੁੱਕੇ ਹਨ।
ਸਿੱਧੂ ਦੇ ਪਿਤਾ ਬਲਕਾਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਈਮੇਲ ਦੇ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਅਤੇ ਹੁਣ ਫਿਰ ਉਹਨਾਂ ਨੂੰ ਧਮਕੀ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: