ਜਲੰਧਰ ਉਪ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਪਹਿਲੀ ਚੋਣ ਰੈਲੀ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਚ ਚੁਣ ਕੇ ਆਏ ਲੋਕ ਆਮ ਘਰਾਂ ਦੇ ਹਨ। ਹੁਣ ਕੁਰਸੀਆਂ ‘ਤੇ ਕੁੰਡਲੀ ਮਾਰ ਕੇ ਸਾਲਾਂ ਤੋਂ ਬੈਠੇ ਲੋਕਾਂ ਨੂੰ ਦਿੱਕਤ ਹੋ ਰਹੀ ਹੈ। ਬੋਲ ਹਰਹੇ ਹਨ ਕਿ ਨਵੀਂ ਸਰਕਾਰ ਦੇ ਨੁਮਾਇੰਦਿਆਂ ਨੂੰ ਤਜਰਬਾ ਨਹੀਂ ਹਨ। ਉਨ੍ਹਾਂ ਕਿਹਾ ਕਿ ਤਜਰਬੇ ਵਾਲਿਆਂ ਨੇ ਤਾਂ ਪੰਜਾਬ ਨੂੰ ਲੁੱਟ ਕੇ ਇੰਝ ਕਰ ਦਿੱਤਾ। ਇਸ ਲਈ ਹੀ ਤਾਂ ਲੋਕਾਂ ਨੇ ਇਨ੍ਹਾਂ ਨੂੰ ਕੱਢ ਕੇ ਬਾਹਰ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਬਿਨਾਂ ਕੱਟ ਦੇ ਬਿਜਲੀ ਦਿੱਤੀ ਜਾਵੇਗੀ।
CM ਮਾਨ ਨੇ ਕਿਹਾ ਕਿ ਚਿੰਤਾ ਨਾ ਕਰੋ ਜਿਸ ਨੇ ਵੀ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗੀ। ਇਨ੍ਹਾਂ ਨੇ ਜੋ ਲੁੱਟ ਦੇ ਪੈਸਿਆਂ ਨਾਲ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਨੂੰ ਕੁਰਕ ਕਰਕੇ ਸਾਰੇ ਪੈਸੇ ਸਰਕਾਰ ਦੇ ਖਜ਼ਾਨੇ ਵਿਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਇਕ ਹੋਰ ਟੋਲ ਪਲਾਜ਼ਾ ਬੰਦ ਕਰਨ ਜਾ ਰਹੇ ਹਾਂ ਤੇ ਇਹ ਪੰਜਾਬ ਦਾ 9ਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਸਰਕਾਰ ਬੰਦ ਕਰੇਗੀ।
ਇਹ ਵੀ ਪੜ੍ਹੋ : ‘ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ’ : ਮੰਤਰੀ ਮੀਤ ਹੇਅਰ
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਗਿਰਦਾਵਰੀ ਤੋਂ ਪਹਿਲਾਂ ਪਾਏ ਜਾਣਗੇ। 13 ਅਪ੍ਰੈਲ ਨੂੰ ਉਹ ਖੁਦ ਅਬੋਹਰ ਵਿਚ ਇਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਚੈੱਕ ਵੰਡਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ‘ਤੇ ਕੁਦਰਤ ਦੀ ਮਾਰ ਪਈ ਹੈ। ਇਸ ਘੜੀ ਵਿਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਸਾਰੀਆਂ ਫਸਲਾਂ ‘ਤੇ 15,000 ਪ੍ਰਤੀ ਏਕੜ ਮੁਆਵਜ਼ਾ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: