ਪੰਜਾਬ ਦੇ ਪੰਚਾਇਤ ਵਿਭਾਗ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਇਕ ਨੂੰ ਨਜਾਇਜ਼ ਕਬਜ਼ਿਆਂ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਕਰਨ ਵਾਲੇ ਖੁਦ ਹੀ ਆਪਣੀਆਂ ਜ਼ਮੀਨਾਂ ਛੱਡ ਦੇਣ ਤਾਂ ਬਿਹਤਰ ਹੋਵੇਗਾ। ਸਰਕਾਰ ਉਨ੍ਹਾਂ ਦਾ ਸਨਮਾਨ ਵੀ ਕਰੇਗੀ ਅਤੇ ਪ੍ਰਕਿਰਿਆ ਮੁਤਾਬਕ ਬੋਲੀ ਕਰਵਾ ਕੇ ਉਨ੍ਹਾਂ ਨੂੰ ਠੇਕੇ ‘ਤੇ ਜ਼ਮੀਨ ਵੀ ਦੇਵੇਗੀ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਸਲਾਹ ਦਿੰਦਿਆਂ ਭੁੱਲਰ ਨੇ ਕਿਹਾ ਕਿ ਉਹ ਕਿਸੇ ਵੀ ਕਬਜ਼ਾਧਾਰੀ ਦਾ ਸਾਥ ਨਾ ਦੇਣ, ਸਰਕਾਰ 10 ਨੂੰ ਖੁਸ਼ ਕਰਨ ਲਈ 500 ਨੂੰ ਨਰਾਜ਼ ਨਹੀਂ ਕਰ ਸਕਦੀ। ਦੱਸ ਦੇਈਏ ਕਿ ਖੰਨਾ ਜ਼ਿਲੇ ਦੇ ਪਿੰਡ ਈਸਦੂ ਦੀ 100 ਏਕੜ ਜ਼ਮੀਨ ‘ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਜ਼ਿਲਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਖਾਲੀ ਕਰਵਾਇਆ ਹੈ।
ਦੂਜੇ ਪਾਸੇ ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 11500 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ। ਮੰਤਰੀ ਭੁੱਲਰ ਨੇ ਨਾਜਾਇਜ਼ ਕਾਬਜ਼ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਜ਼ਮੀਨਾਂ ‘ਤੇ ਕਬਜ਼ਾ ਕਰਕੇ ਕਰੋੜਾਂ ਰੁਪਏ ਕਮਾ ਚੁੱਕੇ ਹਨ। ਹੁਣ ਉਨ੍ਹਾਂ ਨੂੰ ਸਰਕਾਰੀ ਜ਼ਮੀਨਾਂ ਨੂੰ ਖੁਦ ਖਾਲੀ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ‘ਸੂਬੇ ਦੇ ਕੰਡੀ ਇਲਾਕੇ ਜਲਦ ਹੀ ਬਣਨਗੇ ਟੂਰਿਸਟ ਕੇਂਦਰ’, CM ਮਾਨ ਨੇ PIDB ਨਾਲ ਕੀਤੀ ਅਹਿਮ ਮੀਟਿੰਗ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਸਲਾਹ ਦਿੰਦਿਆਂ ਮੰਤਰੀ ਭੁੱਲਰ ਨੇ ਕਿਹਾ ਕਿ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਪਾਰਟੀ ਨਾਲ ਸਬੰਧਤ ਨਹੀਂ ਹੁੰਦੇ, ਸਗੋਂ ਉਹ ਆਉਣ ਵਾਲੀ ਸਰਕਾਰ ਦੇ ਨਾਲ-ਨਾਲ ਚੱਲਦੇ ਹਨ। ਅਜਿਹੀ ਸਥਿਤੀ ਵਿੱਚ ਕਬਜ਼ਾਧਾਰੀਆਂ ਨੂੰ ਬਿਲਕੁਲ ਵੀ ਸਮਰਥਨ ਨਹੀਂ ਦੇਣਾ ਚਾਹੀਦਾ। ਮੰਤਰੀ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੀ ਮਿਲੀਭੁਗਤ ਕਾਰਨ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਵਧੇ ਹਨ। ਇਨ੍ਹਾਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸਰਕਾਰੀ ਜ਼ਮੀਨਾਂ ’ਤੇ ਕਬਜ਼ੇ ਦੀ ਨਾਜਾਇਜ਼ ਵਸੂਲੀ ਕੀਤੀ ਗਈ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਜਿਹਾ ਨਹੀਂ ਚੱਲੇਗਾ।
ਵੀਡੀਓ ਲਈ ਕਲਿੱਕ ਕਰੋ -: