ਪੰਜਾਬ ਦੇ ਮੁਕਤਸਰ ਸਾਹਿਬ ‘ਚ ਸੋਮਵਾਰ ਦੁਪਹਿਰ ਕਰੀਬ 1 ਵਜੇ ਅਚਾਨਕ ਬਾਰਿਸ਼ ਸ਼ੁਰੂ ਹੋ ਗਈ। ਹਾਲਾਂਕਿ ਦੋ ਦਿਨਾਂ ਤੋਂ ਕਦੇ ਬੱਦਲ ਛਾਏ ਰਹੇ ਅਤੇ ਕਦੇ ਧੁੱਪ ਨਿਕਲੀ। ਸੋਮਵਾਰ ਨੂੰ ਸਵੇਰ ਤੋਂ ਹੀ ਧੁੱਪ ਅਤੇ ਬੱਦਲ ਛਾਏ ਰਹੇ, ਜਿਸ ਤੋਂ ਬਾਅਦ ਦੁਪਹਿਰ ਬਾਅਦ ਤੇਜ਼ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਕਿਸਾਨਾਂ ਦੀਆ ਫਸਲਾਂ ਵੀ ਤਬਾਹ ਹੋ ਗਈਆਂ ਹਨ।
ਇਸ ਦੇ ਨਾਲ ਹੀ ਪਟਿਆਲਾ ਵਿਚ ਵੀ ਅੱਜ ਦੁਪਹਿਰ ਨੂੰ ਅਚਾਨਕ ਮੌਸਮ ‘ਚ ਬਦਲਾਅ ਮਗਰੋਂ ਭਾਰੀ ਮੀਂਹ ਪਿਆ ਹੈ। ਇਸ ਦੌਰਾਨ ਮੀਂਹ ਦੇ ਨਾਲ ਕਾਫੀ ਗੜ੍ਹੇਮਾਰੀ ਵੀ ਹੋਈ ਹੈ। ਮੀਂਹ ਅਤੇ ਗੜ੍ਹੇਮਾਰੀ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟ ਤੋਂ ਘੱਟ 14 ਦਰਜ ਕੀਤਾ ਗਿਆ। ਮੀਂਹ ਕਾਰਨ ਇੱਕ ਵਾਰ ਫਿਰ ਮੌਸਮ ਠੰਡਾ ਹੋ ਗਿਆ ਹੈ।
ਇਹ ਵੀ ਪੜ੍ਹੋ : ਰੇਵਾੜੀ ‘ਚ ਖੜ੍ਹੇ ਟਰੱਕ ਨਾਲ ਕੈਂਟਰ ਦੀ ਟੱਕਰ, ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ, ਦੋ ਨੌਜਵਾਨ ਜ਼ਖ਼ਮੀ
ਮੌਸਮ ਵਿਭਾਗ ਵੱਲੋਂ ਸਾਂਝੀ ਕਿੱਟ ਗਈ ਜਾਣਕਾਰੀ ਮੁਤਾਬਕ ਇਸ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਬੀਤੇ 2 ਦਿਨਾਂ ‘ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਨੂੰ ਕਣਕ ਦੀ ਫ਼ਸਲ ਦਾ ਝਾੜ ਘਟਣ ਦਾ ਡਰ ਸਤਾਉਣ ਲੱਗਾ ਹੈ।
ਵੀਡੀਓ ਲਈ ਕਲਿੱਕ ਕਰੋ -: