ਮਾਨਸਾ ਸਿਰਸਾ ਰੋਡ ‘ਤੇ ਐਤਵਾਰ ਸਵੇਰੇ ਵਿਆਹ ਵਾਲੀ ਕਾਰ ਅਤੇ ਥਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਵਿਆਹ ਵਾਲੀ ਕਾਰ ‘ਚ ਸਵਾਰ ਲਾੜਾ-ਲਾੜੀ ਸਮੇਤ 5 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਤੋਂ ਬਾਅਦ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਹਾਦਸੇ ਵਿੱਚ ਇੱਕ ਆਟੋ ਵੀ ਥਾਰ ਦੀ ਲਪੇਟ ਵਿਚ ਆ ਗਿਆ।

Wedding vehicle collided with Thar
ਜਾਣਕਾਰੀ ਅਨੁਸਾਰ ਵਿਆਹ ਦੀ ਗੱਡੀ ਸਰਦੂਲਗੜ੍ਹ ਤੋਂ ਮਾਨਸਾ ਵੱਲ ਆ ਰਹੀ ਸੀ। ਇਸ ਦੌਰਾਨ ਦੋਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇੱਕ ਵਿਆਹੁਤਾ ਲੜਕਾ-ਲੜਕੀ, ਤਿੰਨ ਔਰਤਾਂ ਅਤੇ ਇੱਕ ਮਰਦ ਵੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਜਿੱਥੇ ਵਿਆਹ ਵਾਲੀ ਕਾਰ ਦੇ ਪਰਖੱਚੇ ਉੱਡ ਗਏ, ਉਥੇ ਹੀ ਥਾਰ ਗੱਡੀ ਵੀ ਪਲਟੀਆਂ ਖਾ ਕੇ ਬੁਰੀ ਤਰ੍ਹਾਂ ਨੁਕਸਾਨ ਗਈ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਸੜਕ ਹਾ.ਦਸੇ ‘ਚ 2 ਦੀ ਮੌ.ਤ, ਕਾਰ-ਬਾਈਕ ਦੀ ਹੋਈ ਸੀ ਟੱਕਰ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ
ਪਿੰਡ ਦੁੱਲੋਵਾਲ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬਿਲਕੁਲ ਖਤਮ ਹੋ ਗਈਆਂ ਹਨ ਅਤੇ ਵਿਆਹ ਵਾਲੀ ਕਾਰ ਵਿਚ ਸਵਾਰ ਵਿਅਕਤੀ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਹਾਦਸੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਕੋਰਟ ਧਰਮਾ ਥਾਣੇ ਦੀ ਪੁਲਿਸ ਵੀ ਉਥੇ ਪਹੁੰਚ ਗਈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –