ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਜੁਆਇਨ ਕਰ ਲਈ। ਰੂਬੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋ ਗਈ।
ਰੁਪਿੰਦਰ ਕੌਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਉਤੇ ਪਾਰਟੀ ਨੇਤਾ ਅਲਕਾ ਲਾਂਬਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਵੀ ਨਿਸ਼ਾਨਾ ਸਾਧਿਆ ਹੈ।
ਉਨ੍ਹਾਂ ਕਿਹਾ ਕਿ ਮੇਰੇ ਤੋਂ ਬਾਅਦ ਰੂਬੀ ਅਜਿਹੀ ਦੂਜੀ ਮਹਿਲਾ ਵਿਧਾਇਕ ਹੈ ਜਿਸ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ‘ਆਪ’ ਵਿਚ ਔਰਤਾਂ ਦਾ ਸਨਮਾਨ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੋ ਆਪ ਵਿਚ ਹਨ ਉਹ ਵੀ ਦੇਖਦੇ ਹਨ ਕਿ ਕਦੋਂ ਤੱਕ ਆਪਣੇ ਸਨਮਾਨ ਨਾਲ ਸਮਝੌਤਾ ਕਰਦੀ ਹੈ ਮਹਿਲਾ ਵਿਰੋਧੀ ਕੇਜਰੀਵਾਲ।
ਅਲਕਾ ਲਾਂਬਾ ਨੇ ਕਿਹਾ ਕਿ ਰੂਬੀ ਨੇ ਮੰਗਲਵਾਰ ਨੂੰ ਹੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਅਸਤੀਫਾ ਦੇਣ ਦਾ ਕਾਰਨ ਦੱਸਦਿਆਂ ਰੂਬੀ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਕਰ ਰਹੀ ਸੀ। ਆਮ ਆਦਮੀ ਪਾਰਟੀ ਲੋਕਾ ਦੀ ਪਾਰਟੀ ਨਹੀਂ ਹੈ। ਜਿਸ ਵਿਚਾਰਧਾਰਾ ਨਾਲ ਪਾਰਟੀ ਜੁਆਇਨ ਕੀਤੀ ਸੀ, ਉਹੋ ਜਿਹਾ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਥਨੀ ਤੇ ਕਰਨੀ ਵਿਚ ਬਹੁਤ ਫਰਕ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਰੂਬੀ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਪਾਰਟੀ ਹੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਦੱਸਿਆ ਕਿ ਇਹ ਰੂਬੀ ਦੂਜੀ ਮਹਿਲਾ ਵਿਧਾਇਕ ਹੈ ਜਿਸ ਨੇ ਆਮ ਆਦਮੀ ਪਾਰਟੀ ਦਾ ਦਾਮਨ ਛੱਡ ਕੇ ਕਾਂਗਰਸ ਜੁਆਇਨ ਕੀਤੀ ਹੈ।