ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਸ਼ਨੀਵਾਰ ਨੂੰ ਮੈਦਾਨੀ ਇਲਾਕਿਆਂ ‘ਚ ਕਾਫੀ ਮੀਂਹ ਪਿਆ। ਪੰਜਾਬ ਭਰ ਵਿੱਚ ਦੇਰ ਰਾਤ ਤੱਕ ਮੀਂਹ ਪੈਂਦਾ ਰਿਹਾ, ਜੋ ਐਤਵਾਰ ਸਵੇਰੇ ਵੀ ਜਾਰੀ ਰਿਹਾ, ਜਿਸ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਨਾਲ ਮੀਂਹ ਕਰਕੇ ਕਿਸਾਨਾਂ ਦੀਆਂ ਫ਼ਸਲਾਂ ‘ਤੇ ਚਿੱਟੀ ਚਾਦਰ ਵਿਛ ਗਈ ਹੈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਢਹਿ ਗਈਆਂ ਹਨ।
ਮਾਝੇ ਵਿੱਚ ਸਰਹੱਦੀ ਖੇਤਰ ਨਾਲ ਲੱਗਦੇ ਖੇਤਰਾਂ ਦੇ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਇਨ੍ਹਾਂ ਖੇਤਰਾਂ ਵਿੱਚ ਬਾਸਮਤੀ ਦੀ ਫਸਲ ਉਗਾਈ ਜਾਂਦੀ ਹੈ ਅਤੇ ਇਸਦੀ ਕਟਾਈ ਅਕਤੂਬਰ ਵਿੱਚ ਸ਼ੁਰੂ ਹੋ ਜਾਂਦੀ ਹੈ, ਪਰ ਇਸ ਵਾਰ ਮੀਂਹ ਨੇ ਫਸਲ ਖਰਾਬ ਕਰ ਦਿੱਤੀ। ਸਰਹੱਦੀ ਖੇਤਰ ਵਿੱਚ ਇਸ ਦੀ ਕਟਾਈ ਅਜੇ ਬਾਕੀ ਹੈ। ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਗਿਰਦਾਵਾਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਦੱਸ ਦੇਈਏ ਕਿ ਤਰਨਤਾਰਨ ਦੇ ਪੱਟੀ ਗੋਇੰਦਵਾਲ ਸਾਹਿਬ ਵਿੱਚ ਲਗਾਤਾਰ 15 ਮਿੰਟ ਤੱਕ ਮੀਂਹ ਨਾਲ ਗੜੇਮਾਰੀ ਹੋਈ। ਖੇਤਾਂ ਦੀ ਹਾਲਤ ਦੇਖ ਕੇ ਕਿਸਾਨਾਂ ਨੇ ਸਿਰ ਫੜ ਲਿਆ।
ਉਥੇ ਹੀ ਡੇਰਾ ਬਾਬਾ ਨਾਨਕ ਵਿੱਚ ਵੀ ਗੜੇਮਾਰੀ ਕਾਰਨ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ 1121 ਬਾਸਮਤੀ ਹਨ। ਜਿਸ ਦੀ ਕਟਾਈ 25 ਅਕਤੂਬਰ ਦੇ ਆਸ-ਪਾਸ ਸ਼ੁਰੂ ਹੁੰਦੀ ਹੈ। ਜਿਸ ਕਾਰਨ ਇੱਥੋਂ ਦੇ ਕਿਸਾਨਾਂ ਦਾ ਵਧੇਰੇ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਮਾਝਾ ਦੇ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਗੋਇੰਦਵਾਲ ਸਾਹਿਬ ਵਿੱਚ ਦੋ ਘੰਟੇ ਗੜੇਮਾਰੀ ਹੋਈ ਅਤੇ ਦੇਰ ਰਾਤ ਤੱਕ ਮੀਂਹ ਪਿਆ। ਇਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਮਾਲਵੇ ਦੇ ਫ਼ਿਰੋਜ਼ਪੁਰ, ਲੁਧਿਆਣਾ, ਬਠਿੰਡਾ, ਸੰਗਰੂਰ ਸਮੇਤ ਹੋਰ ਇਲਾਕਿਆਂ ਵਿੱਚ ਦੇਰ ਰਾਤ ਮੀਂਹ ਪਿਆ। ਦੁਆਬਾ ਦੇ ਜਲੰਧਰ, ਕਪੂਰਥਲਾ, ਸੁਲਤਾਨਪੁਰ ਲੋਧੀ ਵਿੱਚ ਵੀ ਮੀਂਹ ਪੈਂਦਾ ਰਿਹਾ।
ਇਹ ਵੀ ਪੜ੍ਹੋ : ਸੁਨਾਮ ‘ਚ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ, ਹਰਦੇਵ ਸਿੰਘ ਹੰਜਰਾ ਵਰਕਰਾਂ ਸਣੇ ਪਾਰਟੀ ‘ਚ ਸ਼ਾਮਲ
ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਰਾਤ ਭਰ ਮੀਂਹ ਪਿਆ ਹੈ, ਪਰ ਜ਼ਿਆਦਾਤਰ ਝੋਨੇ ਦੀ ਫਸਲ ਵੱਢੀ ਜਾ ਚੁੱਕੀ ਹੈ ਅਤੇ ਖੇਤ ਖਾਲੀ ਹਨ। ਹਾਂ ਬਾਸਮਤੀ ਦਾ ਨੁਕਸਾਨ ਹੋ ਸਕਦਾ ਹੈ। ਇਸ ਲਈ ਮੈਂ ਰਿਪੋਰਟ ਬਣਾ ਰਿਹਾ ਹਾਂ। ਜੇਕਰ ਨੁਕਸਾਨ ਸਾਹਮਣੇ ਆਉਂਦਾ ਹੈ ਤਾਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਅਤੇ ਮਾਲ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।