ਨਵੀਂ ਦਿੱਲੀ: ਪਿਛਲੇ ਦੋ ਸਾਲਾਂ ਤੋਂ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਹੈ। ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਟਲਿਆ ਨਹੀਂ ਸੀ ਕਿ ਹੁਣ ਦੁਨੀਆ ‘ਤੇ ਇੱਕ ਹੋਰ ਮਹਾਂਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਮੰਕੀਪੌਕਸ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਵਿਸ਼ਵ ਸਿਹਤ ਨੈੱਟਵਰਕ (WHN) ਨੇ ਮੰਕੀਪੌਕਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ।
ਵਰਲਡ ਹੈਲਥ ਨੈਟਵਰਕ ਨੇ ਕਿਹਾ ਕਿ ਮੰਕੀਪੌਕਸ ਨੂੰ ਮਹਾਂਮਾਰੀ ਐਲਾਨਣ ਦਾ ਇੱਕੋ-ਇੱਕ ਉਦੇਸ਼ ਇਸਦੇ ਵਿਆਪਕ ਨੁਕਸਾਨ ਤੋਂ ਬਚਣਾ ਹੈ। WHN ਨੇ ਕਿਹਾ ਕਿ ਦੁਨੀਆ ਭਰ ਦੇ ਦੇਸ਼ਾਂ ਨੂੰ ਮੰਕੀਪੌਕਸ ਦੇ ਖਿਲਾਫ ਠੋਸ ਕਦਮ ਚੁੱਕਣ ਦੀ ਲੋੜ ਹੈ। ਅਧਿਕਾਰੀਆਂ ਨੇ ਕਿਹਾ ਕਿ ਕਿਸੇ ਲਾਗ ਨੂੰ ਮਹਾਮਾਰੀ ਐਲਾਨ ਕੀਤਾ ਜਾਂਦਾ ਹੈ, ਜਦੋਂ ਇਹ ਇੱਕ ਵਿਆਪਕ ਖੇਤਰ ਵਿੱਚ ਫੈਲਦਾ ਹੈ ਅਤੇ ਆਮ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ।
WHN ਨੇ ਆਪਣੇ ਬਿਆਨ ਵਿੱਚ ਕਿਹਾ ਕਿ ਹੁਣ ਤੱਕ 58 ਦੇਸ਼ਾਂ ਵਿੱਚ ਮੰਕੀਪੌਕਸ ਦੇ 3417 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਇਹ ਮਹਾਮਾਰੀ ਕਈ ਮਹਾਦੀਪਾਂ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਮੰਕੀਪੌਕਸ ਨੂੰ ਲੈ ਕੇ WHN ਦਾ ਇਹ ਬਿਆਨ ਵਿਸ਼ਵ ਸਿਹਤ ਸੰਗਠਨ ਦੀ ਬੈਠਕ ਤੋਂ ਪਹਿਲਾਂ ਆਇਆ ਹੈ। ਵਿਸ਼ਵ ਸਿਹਤ ਸੰਗਠਨ ਨੇ ਮੰਕੀਪੌਕਸ ਨੂੰ ਗਲੋਬਲ ਹੈਲਥ ਐਮਰਜੈਂਸੀ ਐਲਾਨਣ ਦੇ ਵਿਚਾਰ ਨਾਲ ਇਹ ਬੈਠਕ ਬੁਲਾਈ ਹੈ।
ਵਰਲਡ ਹੈਲਥ ਨੈਟਵਰਕ ਨੇ ਵਿਸ਼ਵ ਸਿਹਤ ਸੰਗਠਨ ਨੂੰ ਮੰਕੀਪੌਕਸ ਬਾਰੇ ਵਿਸ਼ਵਪੱਧਰੀ ਕਾਰਵਾਈ ਕਰਨ ਲਈ ਕਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਮੰਕੀਪੌਕਸ ਦੇ ਮਹਾਮਾਰੀ ਵਿੱਚ ਬਦਲਣ ਦੀ ਉਡੀਕ ਕਰਨ ਦਾ ਕੋਈ ਮਤਲਬ ਨਹੀਂ ਹੈ। ਹੁਣ ਇਸ ਵਿਰੁੱਧ ਐਕਸ਼ਨ ਲੈਣ ਦਾ ਸਭ ਤੋਂ ਵਧੀਆ ਸਮਾਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਤੁਹਾਨੂੰ ਦੱਸ ਦੇਈਏ ਕਿ ਮੰਕੀਪੌਕਸ ਦਾ ਵਾਇਰਸ ਹੌਲੀ-ਹੌਲੀ ਕਈ ਮਹਾਦੀਪਾਂ ਵਿੱਚ ਫੈਲ ਚੁੱਕਾ ਹੈ। ਵਿਸ਼ਵ ਸਿਹਤ ਨੈੱਟਵਰਕ ਦੇ ਅੰਕੜੇ ਦੱਸਦੇ ਹਨ ਕਿ ਜਿਸ ਰਫ਼ਤਾਰ ਨਾਲ ਇਹ ਵੱਖ-ਵੱਖ ਦੇਸ਼ਾਂ ਵਿੱਚ ਫੈਲ ਰਿਹਾ ਹੈ, ਜੇ ਇਸ ਨੂੰ ਰੋਕਣ ਲਈ ਹੁਣੇ ਠੋਸ ਕਦਮ ਨਾ ਚੁੱਕੇ ਗਏ ਤਾਂ ਇਹ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ WHN ਨੇ ਇਸਨੂੰ ਇੱਕ ਮਹਾਮਾਰੀ ਘੋਸ਼ਿਤ ਕੀਤਾ ਹੈ।