ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਜਨਤਾ ਦੇ ਨਾਂ ਸੰਦੇਸ਼ ਦਿੱਤਾ ਹੈ। ਇਹ ਸੰਦੇਸ਼ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਘਬਰਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਖੂਨ ਦੀ ਹਰ ਬੂੰਦ ਪੰਜਾਬ ਲਈ ਹਾਜ਼ਰ ਹੈ। ਪੰਜਾਬ ਦੀ ਸ਼ਾਂਤੀ ਨੂੰ ਕੋਈ ਭੰਗ ਨਹੀਂ ਕਰ ਸਕਦਾ। ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ। ਪੰਜਾਬ ਦੇ ਲੋਕ ਬੇਫਿਕਰ ਰਹਿਣ। ਨਾਲ ਹੀ ਸੀ.ਐੱਮ. ਮਾਨ ਨੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਚਿਤਾਵਨੀ ਵੀ ਦਿੱਤੀ।
ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ‘ਤੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲਾਰੇਂਸ ਨਾਲ ਜੁੜੇ ਕਿਸੇ ‘ਚ ਗਵਾਹ ਮੁਕਰਿਆ, ਅਦਾਲਤ ਨੇ ਕੀਤਾ ਬਰੀ, HSA ਨੇਤਾ ‘ਤੇ ਹਮਲੇ ਦਾ ਮਾਮਲਾ
ਸੀ.ਐੱਮ. ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਭਾਈਚਾਰੇ ਲਈ ਜਾਣੇ ਜਾਂਦੇ ਹਨ ਪਰ ਜੇ ਕੋਈ ਇਸ ‘ਤੇ ਮਾੜੀ ਨਜ਼ਰ ਪਾਉਂਦਾ ਹੈ ਤਾਂ ਪੰਜਾਬੀ ਇਹ ਬਰਦਾਸ਼ਤ ਨਹੀਂ ਕਰਦੇ। ਪਿਛਲੇ ਦਿਨੀਂ ਕੁਝ ਅਨਸਰ ਅਜਿਹੇ ਸਨ ਜੋ ਵਿਦੇਸ਼ੀ ਤਾਕਤਾਂ ਦੇ ਹੱਥ ਚੜ੍ਹ ਕੇ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ, ਹੇਟ ਸਪੀਚ ਅਤੇ ਕਾਨੂੰਨ ਖਿਲਾਫ ਬੋਲ ਰਹੇ ਸਨ। ਸੀ.ਐੱਮ. ਮਾਨ ਨੇ ਕਿਹਾ ਕਿ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਤੇ ਇਹ ਫੜੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: