ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੀ ਹੋਣ ਵਾਲੀਆਂ ਹਨ। ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਹਰੇਕ ਪਾਰਟੀ ਵੱਲੋਂ ਵੱਡੇ-ਵੱਡੇ ਐਲਾਨ ਲੋਕਾਂ ਲਈ ਕੀਤੇ ਜਾ ਰਹੇ ਹਨ। ਜਨਤਾ ਨੂੰ ਰਿਝਾਉਣ ਲਈ ਇਸੇ ਦਰਮਿਆਨ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਘੇਰੇ ਵਿਚ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਉਨ੍ਹਾਂ ਕਿਹਾ ਕਿ ਪੰਜਾਬ ਸੱਚ ਦਾ ਹੱਕਦਾਰ ਹੈ। 1992 ਤੋਂ ਪੰਜਾਬ ਦੀ ਮਾਲੀ ਹਾਲਤ ਬਹੁਤ ਹੀ ਕਮਜ਼ੋਰ ਹੈ। ਸਰਕਾਰੀ ਫੰਡ ਸਿਆਸੀ ਪਾਰਟੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਮੁਕਾਬਲੇ ਵਾਲੀਆਂ ਮੁਫਤ ਸਹੂਲਤਾਂ ਨੂੰ ਬਰਕਰਾਰ ਰੱਖਣ ਦੀ ਸਮਰੱਥਾ ਨਹੀਂ ਰੱਖਦਾ ਤੇ ਜਿਹੜੀ ਵੀ ਪਾਰਟੀ 2022 ਦੀਆਂ ਚੋਣਾਂ ਤੋਂ ਬਾਅਦ ਜਿੱਤਦੀ ਹੈ ਉਸ ਦਾ ਪਹਿਲਾ ਐਲਾਨ ਇਹ ਹੀ ਹੋਵੇਗਾ ਕਿ ਪੰਜਾਬ ਦੀ ਵਿੱਤੀ ਸਥਿਤੀ ਕਾਫੀ ਕਮਜ਼ੋਰ ਹੈ ਇਸ ਲਈ ਵਾਅਦੇ ਪੂਰੇ ਨਹੀਂ ਕੀਤੇ ਜਾ ਸਕਦੇ।
ਸਾਂਸਦ ਮਨੀਸ਼ ਤਿਵਾੜੀ ਵੱਲੋਂ ਜਿਥੇ ਸਿਆਸਤਦਾਨਾਂ ਨੂੰ ਸ਼ੀਸ਼ਾ ਦਿਖਾਇਆ ਗਿਆ ਉਥੇ ਨਾਲ ਹੀ ਪੰਜਾਬ ਦਾ ਸੱਚ ਵੀ ਬਿਆਨ ਕੀਤਾ ਗਿਆ ਹੈ।