ਹਵਾਈ ਅੱਡੇ ‘ਤੇ ਭੀੜ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਹੁਣ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਵਾਧੂ ਸੁਰੱਖਿਆ ਕੇਂਦਰਾਂ ‘ਤੇ ਤਾਇਨਾਤੀ ਲਈ 100 ਤੋਂ ਵੱਧ ਕਰਮਚਾਰੀਆਂ ਦਾ ਸਮੂਹ ਤਿਆਰ ਕੀਤਾ ਹੈ। ਇਨ੍ਹਾਂ ਨੂੰ ਮੁੰਬਈ ਦਿੱਲੀ ਵਰਗੇ ਹਵਾਈ ਅੱਡਿਆਂ ‘ਤੇ ਭੀੜ ਨੂੰ ਕੰਟਰੋਲ ਕਰਨ ਦਾ ਕੰਮ ਸੌਂਪਿਆ ਜਾਵੇਗਾ।
ਦੱਸ ਦੇਈਏ ਕਿ ਕੇਂਦਰੀ ਅਰਧ ਸੈਨਿਕ ਬਲ (CISF) ਨੂੰ ਰਾਸ਼ਟਰੀ ਹਵਾਬਾਜ਼ੀ ਸੁਰੱਖਿਆ ਬਲ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਫੋਰਸ ਵੱਲੋਂ ਇਸ ਸਬੰਧੀ ਹਵਾਈ ਅੱਡੇ ਦੇ ਸੰਚਾਲਕਾਂ, ਏਅਰਲਾਈਨਾਂ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਐਸਿਡ ਅਟੈਕ ‘ਤੇ ਸਵਾਤੀ ਮਾਲੀਵਾਲ ਦਾ ਦਿੱਲੀ ਪੁਲਿਸ ਨੂੰ ਨੋਟਿਸ, ਕਿਹਾ- ‘ਸਬਜ਼ੀ ਵਾਂਗ ਵਿਕ ਰਿਹੈ ਤੇਜ਼ਾਬ’
CISF ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਅਤੇ ਮੁੰਬਈ ਹਵਾਈ ਅੱਡਿਆਂ ਲਈ 4,500 ਕਰਮਚਾਰੀਆਂ ਦੀ ਮਨਜ਼ੂਰੀ ਹੈ, ਇਸ ਦੇ ਲਈ 100 ਕਰਮਚਾਰੀਆਂ ਦਾ ਸਮੂਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੋਰ ਹਵਾਈ ਅੱਡਿਆਂ ‘ਤੇ ਭਾਰੀ ਆਵਾਜਾਈ ਦੇ ਮੱਦੇਨਜ਼ਰ ਅਸੀਂ ਉੱਥੇ ਵੀ ਪੁਰਸ਼ ਅਤੇ ਮਹਿਲਾ ਕਰਮਚਾਰੀਆਂ ਦੀ ਗਿਣਤੀ ਵਧਾ ਸਕਦੇ ਹਾਂ। ਇਹ ਪ੍ਰਬੰਧ ਆਉਣ ਵਾਲੀਆਂ ਛੁੱਟੀਆਂ ਦੌਰਾਨ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: