ਪੰਜਾਬ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਮਹਿਲਾ ਸਰਪੰਚ, ਦੋ ਮਨਰੇਗਾ ਅਧਿਕਾਰੀਆਂ ਤੇ ਇਕ ਨਿੱਜੀ ਵਿਅਕਤੀ ਖਿਲਾਫ 2,15,510 ਰੁਪਏ ਮਨਰੇਗਾ ਦੇ ਫੰਡ ਵਿਚ ਗੜਬੜੀ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਵਿਚ ਗ੍ਰਾਮ ਪੰਚਾਇਤ ਕੋਟ ਜਸਪਤ, ਜ਼ਿਲ੍ਹਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਟੀਮਾਂ ਗਠਿਤ ਕਰਨ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਵਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਅਹਿਮ ਫੈਸਲਾ-’25 ਦਸੰਬਰ ਤੋਂ 1 ਜਨਵਰੀ ਤੱਕ ਛੁੱਟੀਆਂ ਦਾ ਐਲਾਨ’
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅਮਨਦੀਪ ਕੌਰ ਸਰਪੰਚ, ਜੋਧਵੀਰ ਸਿੰਘ ਗ੍ਰਾਮ ਰੋਜ਼ਗਾਰ ਸਹਾਇਕ ਮਨਰੇਗਾ , ਤਰੁਣਪ੍ਰੀਤ ਸਿੰਘ ਤਕਨੀਕੀ ਸਹਾਇਕ ਮਨਰੇਗਾ, ਗ੍ਰਾਮ ਪੰਚਾਇਤ ਕੋਟ ਜਸਪਤ, ਜ਼ਿਲ੍ਹਾ ਤਰਨਤਾਰਨ ਤੇ ਪ੍ਰੇਮ ਸਿੰਘ ਇਕ ਪ੍ਰੇਮ ਸਿੰਘ ਨਿੱਜੀ ਵਿਅਕਤੀ ਖਿਲਾਫ ਸ਼ਿਕਾਇਤ ਦੀ ਜਾਂਚ ਦੇ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੇ ਸਰਕਾਰੀ ਪੈਸਾ ਹੜੱਪਣ ਲਈ ਗੜਬੜੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: