ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਪਰਿਕ੍ਰਮਾ ਵਿੱਚ ਇੱਕ ਔਰਤ ਵੱਲੋਂ ਬੀੜੀ ਪੀਣ ਦੀ ਇੱਕ ਵੀਡੀਓ ਵਾਇਰਲ ਹੋਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲੈਂਦੇ ਹੋਏ ਲਾਪਰਵਾਹੀ ਦੇ ਦੋਸ਼ ਵਿੱਚ 7 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਫਲਾਇੰਗ ਵਿਭਾਗ ਨੂੰ ਸੌਂਪੀ ਸੀ। ਵਿਭਾਗ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਤੋਂ ਬਾਅਦ 7 ਮੁਲਾਜ਼ਮਾਂ ‘ਤੇ ਗਾਜ਼ ਡਿ4ਗੀ ਹੈ ਤੇ 3 ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਸਪੈਂਡ ਕਰਮਚਾਰੀਆਂ ਵਿੱਚ ਨਰਿੰਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਅਡਿਸ਼ਨਲ ਮੈਨੇਜਰ, ਗੁਰਸ਼ਿੰਦਰ ਸਿੰਘ (ਓਵਰਸੀਅਰ), ਰਾਜਵਿੰਦਰ ਸਿੰਘ ਕਲਰਕ ਕਮ ਸੁਪਰਡੈਂਟ, ਭਾਈ ਕੁਲਦੀਪ ਸਿੰਘ ਸੇਵਾਦਾਰ, ਭਾਈ ਸੁਖਵਿੰਦਰ ਸਿੰਘ ਸੇਵਾਦਾਰ ਸੁਰੱਖਿਆ ਦਸਤਾ ਅਤੇ ਭਾਈ ਰਣਜੀਤ ਸਿੰਘ ਸੇਵਾਦਾਰ ਸੇਵਾਦਾਰ ਸ਼ਾਮਲ ਹਨ। ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਇਨ੍ਹਾਂ ਮੁਅੱਤਲ ਮੁਲਾਜ਼ਮਾਂ ਦੇ ਮੁੱਖ ਦਫ਼ਤਰ ਵੱਖ-ਵੱਖ ਗੁਰਦੁਆਰਿਆਂ ਵਿੱਚ ਬਣਾਏ ਗਏ ਹਨ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਦੇ ਕੰਪਲੈਕਸ ਵਿੱਚ ਇੱਕ ਬਿਹਾਰ ਦੀ ਬਜ਼ੁਰਗ ਔਰਤ ਵੱਲੋਂ ਬੀੜੀ ਪੀਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਔਰਤ ਦੀ ਇਸ ਹਰਕਤ ‘ਤੇ ਕੁਝ ਸਿੱਖ ਬੰਦੇ ਔਰਤ ਨੂੰ ਥੱਪੜ ਮਾਰਦੇ ਦਿਖਾਈ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਵੀਡੀਓ ਸੋਸ਼ਲ ਮੀਡੀਆ ‘ਤੇ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਾਪਰਵਾਹੀ ਦੇ ਦੋਸ਼ ਵਿੱਚ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।