Woman takes horrific :ਪੰਜਾਬ ਦੇ ਬਟਾਲਾ ਦੇ ਪਿੰਡ ਦਿਆਲਗੜ੍ਹ ਵਿੱਚ ਸ਼ੁੱਕਰਵਾਰ ਨੂੰ ਇੱਕ ਔਰਤ ਆਪਣੇ ਦੋਵੇਂ ਬੱਚਿਆਂ ਨਾਲ ਜ਼ਹਿਰੀਲੀ ਚੀਜ਼ ਨਿਗਲ ਗਈ। ਇਸ ਤੋਂ ਬਾਅਦ ਤਿੰਨਾਂ ਦੀ ਸਿਹਤ ਵਿਗੜ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਹਾਲਤ ਵਿਗੜਨ ਕਾਰਨ ਤਿੰਨਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਹਸਪਤਾਲ ਵਿਚ ਇਲਾਜ ਦੌਰਾਨ ਚਾਰ ਸਾਲਾ ਬੇਟੇ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਧੀ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਬਟਾਲਾ ਦੀ ਡਾਕਟਰ ਪ੍ਰਿਯੰਕਾ ਨੇ ਦੱਸਿਆ ਕਿ ਪੀੜਤਾ ਦੀ ਪਛਾਣ ਅੰਜੂ ਵਜੋਂ ਹੋਈ ਹੈ। ਉਸ ਨੇ ਉਨ੍ਹਾਂ ਨੂੰ ਖੁਦ ਦੱਸਿਆ ਕਿ ਉਸ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਹਨ। ਉਸ ਨੇ ਆਪਣੇ 4 ਸਾਲ ਦੇ ਬੇਟੇ ਅਤੇ 6 ਸਾਲ ਦੀ ਬੇਟੀ ਨੂੰ ਵੀ ਸਲਫਾਸ ਦੀਆਂ ਗੋਲੀਆਂ ਖੁਆ ਦਿੱਤੀਆਂ ਹਨ।
ਥਾਣਾ ਸਦਰ ਬਟਾਲਾ ਦੇ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਔਰਤ ਦੇ ਭਰਾ ਦੇ ਬਿਆਨ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਡਾਕਟਰਾਂ ਅਨੁਸਾਰ ਅੰਜੂ ਅਜੇ ਵੀ ਬੇਹੋਸ਼ ਹੈ। ਉਸ ਦੇ ਬਿਆਨ ਹੋਸ਼ ਵਿਚ ਆਉਣ ਤੋਂ ਬਾਅਦ ਉਸ ਦੇ ਬਿਆਨ ਲਏ ਜਾਣਗੇ। ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।