ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਕਸਬੇ ਵਿੱਚ ਇੱਕ 32 ਸਾਲਾਂ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਜ਼ਿਲ੍ਹੇ ਵਿੱਚ ਸੱਪ ਦੇ ਡੰਗਣ ਨਾਲ ਇਹ ਦੂਜੀ ਮੌਤ ਹੈ। ਹਾਲਾਂਕਿ ਸਤਲੁਜ ਦੇ ਹੜ੍ਹ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਸੱਪ ਦੇ ਡੰਗਣ ਦੇ ਡਰੋਂ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ। ਅਜਿਹੇ ‘ਚ ਸੱਪ ਦੇ ਡੰਗਣ ਦੀਆਂ ਵਧਦੀਆਂ ਘਟਨਾਵਾਂ ਚਿੰਤਾਜਨਕ ਹਨ।
ਕਸਬਾ ਮੱਲਾਂਵਾਲਾ ਦੀ ਰਹਿਣ ਵਾਲੀ 32 ਸਾਲਾ ਮ੍ਰਿਤਕ ਪਲਵਿੰਦਰ ਕੌਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੱਜ ਸਵੇਰੇ ਪਲਵਿੰਦਰ ਕੌਰ ਉੱਠ ਕੇ ਘਰ ਦਾ ਕੰਮ ਕਰਨ ਲੱਗੀ ਤਾਂ ਅਚਾਨਕ ਉਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਜੀਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਚੈਕਅੱਪ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਔਰਤ ਨੂੰ ਸੱਪ ਦੇ ਡੰਗਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸੱਪਾਂ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਹਰਿਆਣਾ ਨੂਹ ਦੰਗਿਆਂ ‘ਚ ਨਿਕਲਿਆ ਪੰਜਾਬ ਦਾ ਲਿੰਕ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਹਾਲਾਂਕਿ ਸਿਹਤ ਵਿਭਾਗ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜ਼ਿਲ੍ਹੇ ਦੇ ਸਾਰੇ ਵੱਡੇ ਹਸਪਤਾਲਾਂ ਵਿੱਚ ਸੱਪ ਦੇ ਡੰਗ ਤੋਂ ਬਚਾਅ ਲਈ ਦਵਾਈਆਂ ਮੌਜੂਦ ਹਨ। ਫਿਰ ਵੀ ਚਿੰਤਾ ਦੀ ਗੱਲ ਇਹ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਦਸ ਦਿਨਾਂ ਦੇ ਅੰਦਰ ਸੱਪ ਦੇ ਡੰਗਣ ਨਾਲ ਇਹ ਦੂਜੀ ਮੌਤ ਹੈ।
ਵੀਡੀਓ ਲਈ ਕਲਿੱਕ ਕਰੋ -: