ਮੋਗਾ ਵਿੱਚ ਸੜਕ ਦੇ ਕੰਢੇ ਬੱਸ ਦੀ ਉਡੀਕਦੀਆਂ 2 ਔਰਤਾਂ ਨੂੰ ਕੀ ਪਤਾ ਸੀ ਕਿ ਉਹ ਬੱਸ ਨਹੀਂ ਸਗੋਂ ਉਨ੍ਹਾਂ ਦੀ ਮੌਤ ਉਨ੍ਹਾਂ ਨੂ ਲੈਣ ਆ ਜਾਏਗੀ। ਪਿੰਡ ਬੂਟਰ ਦੀਆਂ ਦੋ ਔਰਤਾਂ ਪਿੰਡ ਮਾਛੀਕੇ ਵਿਖੇ ਬੱਸ ਦੀ ਉਡੀਕ ਕਰ ਰਹੀਆਂ ਸਨ। ਉਦੋਂ ਮੋਗਾ ਵੱਲੋਂ ਆ ਰਹੀ ਸਕਾਰਪੀਓ ਗੱਡੀ ਨੇ ਦੋਵਾਂ ਔਰਤਾਂ ਨੂੰ ਦਰੜ ਦਿੱਤਾ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਹਾਂ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਲਿਆਂ ਨੇ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੰਨ ਮਗਰੋਂ ਹੁਣ ਸੂਰਜ ਫਤਿਹ ਕਰਨ ਦੀ ਵਾਰੀ, ਇਸ ਦਿਨ ਆਦਿਤਯ-L1 ਮਿਸ਼ਨ ਛੱਡੇਗਾ ISRO
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਛੀਕੇ ਵਿਖੇ ਇੱਕ ਸਕਾਰਪੀਓ ਗੱਡੀ ਦੋ ਔਰਤਾਂ ‘ਤੇ ਚੜ੍ਹ ਗਈ। ਦੋਵਾਂ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਗਲੇਰੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
