ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਆਪਣੇ ਬਿਆਨਾਂ ਨੂੰ ਲੈ ਕੇ ਸਿਆਸਤ ਵਿੱਚ ਤਹਿਲਕਾ ਮਚਾਉਣ ਵਾਲੇ ਕਵੀ ਕੁਮਾਰ ਵਿਸ਼ਵਾਸ ਲਈ ਆਮ ਆਦਮੀ ਪਾਰਟੀ ਖਾਸ ਤੋਹਫਾ ਦੇਣ ਜਾ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਬੇਮਿਸਾਲ ਜਿੱਤ ਹਾਸਲ ਕੀਤੀ ਹੈ। ਇਸੇ ਵਿਚਾਲੇ ‘ਆਪ’ ਦੇ ਸੈਂਕੜੇ ਵਰਕਰ ਤੇ 5 ਵਿਧਾਇਕ ਕੁਮਾਰ ਵਿਸ਼ਵਾਸ ਨੂੰ ਗਾਜ਼ੀਆਬਾਦ ਸਥਿਤ ਉਨ੍ਹਾਂ ਦੇ ਘਰ ਲੱਡੂ ਵੰਡਣ ਤੇ ਜਸ਼ਨ ਮਨਾਉਣ ਜਾ ਰਹੇ ਹਨ।
ਇਹ ਸਭ ਕੁਮਾਰ ਵਿਸ਼ਵਾਸ ਨੂੰ ਜਵਾਬ ਦੇਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਚੋਣਾਂ ਤੋਂ ਠੀਕ ਪਹਿਲਾਂ ਕਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਤੇ ਖਾਲਿਸਤਾਨੀ ਤਾਕਤਾਂ ਦੀ ਮਦਦ ਨਾਲ ਵੀ ਸਰਕਾਰ ਬਣਾਉਣ ਦਾ ਦੋਸ਼ ਲਾਇਆ ਸੀ।
ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਦਾ ਨਾਂ ਲਏ ਬਿਨਾਂ ਕਿਹਾ ਸੀ ਕਿ ਉਹ ਆਦਮੀ ਲਗਾਤਾਰ ਵੱਖਵਾਦੀਆਂ ਦੇ ਸਹਾਰੇ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਇੰਨਾ ਹੀ ਨਹੀਂ, ਕੇਜਰੀਵਾਲ ‘ਆਪ’ ਦੇ ਉਮੀਦਵਾਰਾਂ ਨੂੰ ਹੀ ਆਪਸ ਵਿੱਚ ਲੜਵਾ ਕੇ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਕੁਮਾਰ ਵਿਸ਼ਵਾਸ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ ਆਮ ਆਦਮੀ 65 ਸੀਟਾਂ ਜਿੱਤ ਚੁੱਕੀ ਹੈ। ਕੁਝ ਹੀ ਸਮੇਂ ਵਿੱਚ ਪੂਰੇ ਨਤੀਜੇ ਸਾਹਮਣੇ ਆ ਜਾਣਗੇ। ਸੂਬੇ ਵਿੱਚ ਆਮਮ ਆਦਮੀ ਪਾਰਟੀ ਦੀ ਸਫਲਤਾ ‘ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਪੰਜਾਬ ਨੇ ਕੇਜਰੀਵਾਲ ਮਾਡਲ ਨੂੰ ਮੌਕਾ ਦਿੱਤਾ ਹੈ। ਅੱਜ ਉਨ੍ਹਾਂ ਦੀ ਸਰਕਾਰ ਦਾ ਮਾਡਲ ਕੌਮੀ ਪੱਧਰ ‘ਤੇ ਸਥਾਪਤ ਹੋ ਚੁੱਕਾ ਹੈ ਇਹ ‘ਆਮ ਆਦਮੀ’ ਦੀ ਜਿੱਤ ਹੈ।