ਬੀਤੀ ਰਾਤ ਮਸ਼ਹੂਰ ਪੰਜਾਬੀ ਅਲਫਾਜ਼ ਨੂੰ ਰਾਏਪੁਰ ਰਾਣੀ ਵਾਸੀ ਵਿੱਕੀ ਨੇ ਟੈਂਪੂ ਟ੍ਰੈਵਲਰ ਨਾਲ ਟੱਕਰ ਮਾਰ ਦਿੱਤੀ ਸੀ। ਮੋਹਾਲੀ ਪੁਲਿਸ ਵੱਲੋਂ ਉਕਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ‘ਤੇ ਯੋ ਯੋ ਹਨੀ ਸਿੰਘ ਨੇ ਮੋਹਾਲੀ ਪੁਲਿਸ ਦਾ ਧੰਨਵਾਦ ਕੀਤਾ ਹੈ ਤੇ ਦੱਸਿਆ ਹੈ ਕਿ ਹੁਣ ਅਲਫਾਜ਼ ਖਤਰੇ ਤੋਂ ਬਾਹਰ ਹੈ।

ਦੱਸ ਦੇਈਏ ਕਿ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਮਿੰਨੀ ਟਰੱਕ ਨਾਲ ਅਲਫਾਜ਼ ‘ਤੇ ਹਮਲਾ ਕੀਤਾ। ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਗਾਇਕ ਹਨੀ ਸਿੰਘ ਨੇ ਅਲਫ਼ਾਜ਼ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਦਾਖ਼ਲ ਦੀ ਫੋਟੋ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























