ਹੁਣ 21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ।
‘ਆਪ’ ਦਾ ਇਹ ਪ੍ਰੋਗਰਾਮ ਮੱਧ ਪ੍ਰਦੇਸ਼ ‘ਚ ਪੀਐਮ ਮੋਦੀ ਦੇ ਆਯੋਜਿਤ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ। ਇਸ ਯੋਗ ਅਭਿਆਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ‘ਆਪ’ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਯੋਗਾ ਕਰਨ ਲਈ ਜਲੰਧਰ ਪਹੁੰਚਣਗੇ।
ਪ੍ਰੋਗਰਾਮ ਵਿੱਚ 15,000 ਲੋਕਾਂ ਨੂੰ ਯੋਗਾ ਅਭਿਆਸ ਕਰਵਾਉਣ ਦੀ ਯੋਜਨਾ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਬਦਲਿਆ ਫੈਸਲਾ, ਪੈਨਸ਼ਨ ਲਈ ਨਹੀਂ ਦੇਣਾ ਪਊ ਜਨਮ ਤਰੀਕ ਜਾਂ ਸਕੂਲ ਲੀਵਿੰਗ ਸਰਟੀਫਿਕੇਟ
ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਅਧੀਨ ਮੁੱਖ ਮੰਤਰੀ ਯੋਗਸ਼ਾਲਾ ਲਈ, ਰਾਜ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਸਬੰਧਤ ਪ੍ਰੋਗਰਾਮ ਲਈ ਯੋਗ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: