ਨਵਾਂਸ਼ਹਿਰ-ਰੋਪੜ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮੱਟਨ ਨੇੜੇ ਗਿੱਲ ਢਾਬੇ ‘ਤੇ ਮੰਗਲਵਾਰ ਸਵੇਰੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਉਕਤ ਵਿਅਕਤੀ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਸੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਦੋ ਵੱਖ-ਵੱਖ ਹਿੱਸਿਆਂ ਵਿੱਚ ਵੰਡੀ ਗਈ ਹੈ। ਜਿਸ ਨੂੰ ਬਲਾਚੌਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ SI ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਸਾਢੇ 7 ਵਜੇ ਦੇ ਕਰੀਬ ਫੋਨ ਆਇਆ ਕਿ ਪਿੰਡ ਮੱਟਨ ਨੇੜੇ ਸੜਕ ਦੇ ਵਿਚਕਾਰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਤੜਕੇ ਵਾਪਰੇ ਇਸ ਹਾਦਸੇ ਕਾਰਨ ਹਨੇਰੇ ਵਿੱਚ ਅਣਗਿਣਤ ਵਾਹਨ ਇਸ ਉਪਰੋਂ ਲੰਘ ਗਏ, ਜਿਸ ਕਾਰਨ ਲਾਸ਼ ਕਈ ਹਿੱਸਿਆਂ ਵਿੱਚ ਵੰਡੀ ਗਈ। ਨੈਸ਼ਨਲ ਹਾਈਵੇਅ ਅਥਾਰਟੀ ਦੀ ਐਂਬੂਲੈਂਸ ਨੇ ਕਰੀਬ ਦੋ ਘੰਟੇ ਬਾਅਦ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਲਾਚੌਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।
ਇਹ ਵੀ ਪੜ੍ਹੋ : ਨੋਇਡਾ ‘ਚ ਬੱਸ ਚਲਾਉਂਦੇ ਸਮੇਂ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, 5 ਲੋਕਾਂ ਨੂੰ ਕੁ.ਚਲਿਆ, 3 ਦੀ ਮੌ.ਤ
SI ਨੇ ਦੱਸਿਆ ਕਿ ਇਸ ਵਿਅਕਤੀ ਸਬੰਧੀ ਲੋਕਾਂ ਨੇ ਦੱਸਿਆ ਕਿ ਇਸ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਇਹ ਪਿਛਲੇ ਕਈ ਦਿਨਾਂ ‘ਤੋਂ ਇਸ ਰੋਡ ‘ਤੇ ਘੁੰਮ ਰਿਹਾ ਸੀ। ਅੱਜ ਸਵੇਰੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –