ਤਰਨਤਾਰਨ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਜਬੀਰ ਸਿੰਘ (25 ਸਾਲ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਨੇ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਤੋਂ ਇੱਕ ਔਰਤ ‘ਤੇ ਨਸ਼ਾ ਵੇਚਣ ਅਤੇ ਉਸ ਦੇ ਪੁੱਤਰ ਨੂੰ ਨਸ਼ੇ ਦੇਣ ਦੇ ਦੋਸ਼ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਅਲਾਦੀਨਪੁਰ ਵਾਸੀ ਬਲਜੀਤ ਕੌਰ ਪਤਨੀ ਫਤਿਹ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਜਬੀਰ ਸਿੰਘ (25) ਟਰੱਕ ਡ੍ਰਾਈਵਰ ਦਾ ਕੰਮ ਕਰਦਾ ਸੀ। ਜੋ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਰਿਹਾ। ਉਦੋਂ ਤੋਂ ਜਜਬੀਰ ਸਿੰਘ ਪ੍ਰਾਈਵੇਟ ਸੈਂਟਰ ਹਰੀਕੇ ਵਿਖੇ ਜ਼ੇਰੇ ਇਲਾਜ ਸੀ। ਜੋ ਕਿ 3 ਦਿਨ ਪਹਿਲਾਂ ਹੀ ਇਲਾਜ ਕਰਵਾ ਕੇ ਘਰ ਪਰਤਿਆ ਸੀ। ਉਸਦੇ ਪੁੱਤਰ ਦਾ ਉਸਦੀ ਪਤਨੀ ਨਾਲ ਤਲਾਕ ਹੋ ਗਿਆ ਸੀ। ਨੂੰਹ ਦੇ ਜਾਣ ਤੋਂ ਬਾਅਦ ਉਹ ਆਪਣੇ 3 ਸਾਲ ਦੇ ਪੋਤੇ ਦੀ ਦੇਖਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਜਜਬੀਰ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਹ ਆਪਣੇ ਬੇਟੇ ਨੂੰ ਇਲਾਜ ਲਈ ਹਸਪਤਾਲ ਲੈ ਗਈ ਪਰ ਇਸ ਦੌਰਾਨ ਬੇਟੇ ਦੀ ਮੌਤ ਹੋ ਗਈ। ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਥਾਣਾ ਸਦਰ ਦੇ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”