ਪੰਜਾਬ ਦੇ ਬਟਾਲਾ ਦੇ ਪਿੰਡ ਸਰਾਂਵਾਲੀ ਦਾ ਇੱਕ ਨੌਜਵਾਨ ਬਜ਼ੁਰਗ ਮਾਪਿਆਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਵਿਦੇਸ਼ ਗਿਆ ਸੀ, ਪਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਸੂਚਨਾ ਮੁਤਾਬਕ ਮ੍ਰਿਤਕ ਕਰੀਬ 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਨੌਜਵਾਨ ਪੁੱਤਰ ਦੇ ਮੌਤ ਦੀ ਖਬਰ ਮਿਲਣ ‘ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਦੇ ਮੈਂਬਰਾਂ ਨੇ ਮ੍ਰਿਤਕ ਦੇਹ ਲਿਆਉਣ ਲਈ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਅਜੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ (ਸਰੀ) ਵਿਖੇ ਬੜੇ ਚਾਅ ਨਾਲ ਭੇਜਿਆ ਸੀ। ਅੱਜ ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਮ੍ਰਿਤਕ ਮਜ਼ਦੂਰ ਦੇ ਪਿਤਾ ਸਿੰਘ ਨੇ ਦੱਸਿਆ ਕਿ ਉਹ ਘਰ ਦਾ ਸਭ ਤੋਂ ਛੋਟਾ ਅਤੇ ਚਹੇਤਾ ਪੁੱਤਰ ਸੀ।
ਇਹ ਵੀ ਪੜ੍ਹੋ : ਦੇਸ਼ ਦੇ ਸਭ ਤੋਂ ਬਜ਼ੁਰਗ ਅਰਬਪਤੀ ਕੇਸ਼ਵ ਮਹਿੰਦਰਾ ਦਾ 99 ਸਾਲ ਦੀ ਉਮਰ ‘ਚ ਦਿਹਾਂਤ
ਮ੍ਰਿਤਕ ਸਰਦੂਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਵਾਪਸ ਪੰਜਾਬ ਲਿਆਵੇ, ਤਾਂ ਜੋ ਉਸਦੇ ਪਰਿਵਾਰਕ ਮੈਂਬਰ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ। ਨੌਜਵਾਨ ਦੀ ਮੌਤ ਦੀ ਖਬਰ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: