ਕੈਨੇਡਾ ਵਿੱਚ ਕੁਝ ਦਿਨ ਪਹਿਲਾਂ ਦਸੂਹਾ ਦੇ 23 ਸਾਲਾ ਕਰਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਨ੍ਹਾਂ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਘੋਘਰਾ ਵਿਖੇ ਲਿਆਂਦੀ ਗਈ। ਜਿੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰ ਦਿੱਤਾ ਗਿਆ। ਪਿੰਡ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਮ੍ਰਿਤਕ ਕਰਨਜੀਤ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦਾ ਸੀ। ਜਿਸ ਦੀ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਕਰਨਵੀਰ ਸਿੰਘ ਬਾਜਵਾ ਅਤੇ ਉਸਦੀ ਭੈਣ ਦਾ ਪਾਲਣ ਪੋਸ਼ਣ ਉਸਦੀ ਮਾਂ ਅਤੇ ਚਾਚੇ ਨੇ ਕੀਤਾ। ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ CIA ਨੂੰ ਮਿਲੀ ਵੱਡੀ ਸਫ਼ਲਤਾ, ਅੰਤਰਰਾਜੀ ਹਥਿਆਰਾਂ ਤਸਕਰੀ ਕਰਨ ਵਾਲੇ 3 ਮੁਲਜ਼ਮਾਂ ਨੂੰ ਕੀਤਾ ਕਾਬੂ
ਮ੍ਰਿਤਕ ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ। ਪੀ.ਆਰ ਲਈ ਕਾਗਜ਼ ਦਾਖਲ ਕੀਤੇ ਸਨ। ਚਾਚੇ ਦੇ ਬੱਚੇ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਪੜ੍ਹਨ ਆਏ ਸਨ। ਸਾਰੇ ਕੈਨੇਡਾ ਦੇ ਟਰੈਂਟੋ ਸ਼ਹਿਰ ਵਿੱਚ ਇਕੱਠੇ ਹੋਏ। ਘਰ ਵਿੱਚ ਵੀ ਸਾਰੇ ਖੁਸ਼ ਸਨ ਕਿ ਸਾਰੇ ਪਰਿਵਾਰ ਦੇ ਬੱਚੇ ਇਕੱਠੇ ਹੋ ਗਏ ਸਨ। ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਜਲਦੀ ਹੀ ਉਦਾਸ ਹੋ ਜਾਣ ਵਾਲੀ ਸੀ।
ਵੀਡੀਓ ਲਈ ਕਲਿੱਕ ਕਰੋ -: