ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਬਾਥਰੂਮ ‘ਚ ਨਹਾਉਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਵਜੋਂ ਹੋਈ ਹੈ। ਉਹ ਏਅਰਟੈੱਲ ਕੰਪਨੀ ਵਿੱਚ ਕੰਮ ਕਰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੁਲਿਸ ਦੇ ਮੁਤਾਬਿਕ ਮੰਗਲਵਾਰ ਦੁਪਹਿਰ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਮ੍ਰਿਤਕ ਦੀ ਮਾਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਮਾਲਪੁਰ ਨੇੜੇ ਸ਼ੀਤਲਾ ਮਾਤਾ ਮੰਦਰ ਦੀ ਵਸਨੀਕ ਹੈ। ਉਸ ਦਾ ਪੁੱਤਰ 32 ਸਾਲਾਂ ਦਾ ਸੀ। ਉਨ੍ਹਾਂ ਦੱਸਿਆ ਕਿ ਅਮਨਦੀਪ ਨਹਾਉਣ ਗਈ ਸੀ। ਜਦੋਂ ਕਾਫੀ ਦੇਰ ਤੱਕ ਅਮਨਦੀਪ ਬਾਥਰੂਮ ਤੋਂ ਬਾਹਰ ਨਾ ਆਇਆ ਤਾਂ ਉਨ੍ਹਾਂ ਅਮਨਦੀਪ ਨੂੰ ਫੋਨ ਕੀਤਾ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਕਾਫੀ ਦੇਰ ਤੱਕ ਦਰਵਾਜ਼ਾ ਖੜਕਾਇਆ। ਜਦੋਂ ਅੰਦਰੋਂ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਸ ਨੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਫਰਾਰ ਕੈਦੀ ਦਿੱਲੀ ਤੋਂ ਕਾਬੂ, ਗੱਡੀ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ
ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਅੰਦਰ ਅਮਨਦੀਪ ਦੀ ਲਾਸ਼ ਜ਼ਮੀਨ ‘ਤੇ ਪਈ ਸੀ, ਜਿਸ ਨੂੰ ਦੇਖ ਕੇ ਸਾਰਿਆਂ ਦੇ ਹੋਸ਼ ਉੱਡ ਗਏ। ਅਮਨਦੀਪ ਦਾ ਚਿਹਰਾ ਬਾਲਟੀ ਵਿੱਚ ਡੁੱਬਿਆ ਹੋਇਆ ਸੀ ਅਤੇ ਉਸ ਦੇ ਨੱਕ ਵਿੱਚੋਂ ਖੂਨ ਵਹਿ ਰਿਹਾ ਸੀ। ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: