ਮਾਨਸਾ : ਜਿਲ੍ਹਾ ਮਾਨਸਾ ਦੇ ਕਸਬਾ ਬਰੇਟਾ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ 30 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ।
ਮ੍ਰਿਤਕ ਪਿੰਡ ਖਤਰੀਵਾਲਾ ਦਾ ਰਹਿਣ ਵਾਲਾ ਸੀ ਅਤੇ ਮੰਗਲਵਾਰ ਸਵੇਰੇ ਦਰਦ ਹੋਣ ਦੀ ਤਕਲੀਫ ਕਾਰਨ ਬਰੇਟਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹੋਇਆ ਸੀ। ਜਿਸਦੀ ਮੌਤ ਹੋਣ ਕਾਰਨ ਪਰਿਵਾਰਕ ਮੈਬਰਾਂ ਨੇ ਡਾਕਟਰਾਂ ‘ਤੇ ਇਲਾਜ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਲਗਾਉਂਦਿਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਹਸਪਤਾਲ ਅੱਗੇ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ : ਸਕੂਲਾਂ ‘ਚ ਕੋਰੋਨਾ ਨਾਲ ਜੰਗ : Fully Vaccinated ਸਟਾਫ ਦੇ ਨਾਲ ਰੋਜ਼ਾਨਾ 10 ਹਜ਼ਾਰ RT-PCR ਟੈਸਟ ਜ਼ਰੂਰੀ
ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਨਿੱਕਾ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਣ ਹੋਈ ਹੈ ਜਦ ਤੱਕ ਡਾਕਟਰਾਂ ਖਿਲਾਫ ਕਾਰਵਾਈ ਨਹੀਂ ਹੁੰਦੀ ਧਰਨਾ ਜਾਰੀ ਰਹੇਗਾ ਅਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਥਾਣਾ ਬਰੇਟਾ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।