ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਦੇ ਪਾਣੀ ਦੇ ਤੇਜ਼ ਵਹਾਅ ‘ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਨੂੰ ਪਾਣੀ ਚੋਂ ਬਾਹਰ ਕੱਢ ਲਿਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਭਗਤ ਵਾਸੀ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਜਗਦੀਸ਼ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।
ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਪਿੰਡ ਨੇੜੇ ਸਤਲੁਜ ਦਰਿਆ ਦਾ ਪਾਣੀ ਤੇਜ਼ ਵਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਦੀਸ਼ ਪੁੱਲ ਦੇ ਉੱਪਰ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ। ਇਸ ਦੌਰਾਨ ਅਚਾਨਕ ਉਸਦਾ ਪੈਰ ਫਿਸਲ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ। ਜਗਦੀਸ਼ ਨੇ ਡੁੱਬਣ ਤੋਂ ਬਚਣ ਲਈ ਬਹੁਤ ਯਤਨ ਕੀਤੇ ਪਰ ਸਤਲੁਜ ਦੇ ਤੇਜ਼ ਵਹਾਅ ਵਿੱਚ ਉਹ ਕਾਮਯਾਬ ਨਾ ਹੋਇਆ। ਅਖੀਰ ਉਸ ਦੀ ਲਾਸ਼ ਹੀ ਪਾਣੀ ਵਿੱਚੋਂ ਬਾਹਰ ਆਈ।
ਇਹ ਵੀ ਪੜ੍ਹੋ : UAE ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਦੇ ਸੁਆਗਤ ਲਈ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ
ਸ਼ਰਮਨਾਕ ਗੱਲ ਇਹ ਹੈ ਕਿ ਜਦੋਂ ਨੌਜਵਾਨ ਡੁੱਬ ਰਿਹਾ ਸੀ ਤਾਂ ਉਸ ਨੂੰ ਬਚਾਉਣ ਦੀ ਬਜਾਏ ਬਾਹਰ ਕੰਢੇ ‘ਤੇ ਖੜ੍ਹੇ ਨੌਜਵਾਨ ਉਸ ਦੇ ਡੁੱਬਣ ਦੀ ਵੀਡੀਓ ਬਣਾਉਣ ਵਿੱਚ ਲੱਗੇ ਹੋਏ ਸਨ, ਪਰ ਨੌਜਵਾਨ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਹਾਲਾਂਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: